ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮਾਂਤਰੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮਾਮਲੇ ’ਚ ਭਾਰਤੀ ਏਜੰਟ ਨੂੰ ਤਿੰਨ ਸਾਲ ਦੀ ਕੈਦ

07:18 AM May 31, 2024 IST

ਓਟਵਾ, 30 ਮਈ
ਵੈਨਕੂਵਰ ਦੀ ਇੱਕ ਅਦਾਲਤ ਨੇ ਕੈਨੇਡੀਅਨ ਵੀਜ਼ੇ ਲਈ ਜਾਅਲੀ ਕਾਲਜ ਦਾਖਲਾ ਜਾਰੀ ਕਰ ਕੇ ਭਾਰਤੀ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਇੱਕ ਭਾਰਤੀ ਇਮੀਗ੍ਰੇਸ਼ਨ ਏਜੰਟ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲਿਆਂ ਦੇ ਦਰਜਨਾਂ ਫਰਜ਼ੀ ਮਾਮਲੇ ਸਾਹਮਣੇ ਆਉਣ ਮਗਰੋਂ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਜਾਂਚ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ (37) ਨੂੰ ਗ੍ਰਿਫਤਾਰ ਕੀਤਾ ਸੀ। ਕੌਮਾਂਤਰੀ ਵਿਦਿਆਰਥੀਆਂ ਨੂੰ ਗਲਤ ਢੰਗ ਨਾਲ ਦਾਖਲੇ ਦਿਵਾਉਣ ਦੇ ਇਹ ਮਾਮਲੇ 2016 ਤੋਂ 2020 ਤੱਕ ਦੇ ਦੱਸੇ ਜਾ ਰਹੇ ਹਨ।
ਮਿਸ਼ਰਾ ਨੇ ਬੁੱਧਵਾਰ ਨੂੰ ਵੈਨਕੂਵਰ ਅਦਾਲਤ ਵਿੱਚ ਦੋਸ਼ ਕਬੂਲਦਿਆਂ ਮੁਆਫੀ ਮੰਗੀ। ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਮਿਸ਼ਰਾ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਰਫਿਊਜੀ ਪ੍ਰੋਟੈਕਸ਼ਨ ਐਕਟ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਵਿੱਚ ਉਸ ਨੇ ਕਿਹਾ, ‘‘ਮੈਨੂੰ ਮੁਆਫ ਕਰਨਾ। ਮੈਂ ਅਤੀਤ ਨਹੀਂ ਬਦਲ ਸਕਦਾ ਪਰ ਇਹ ਜ਼ਰੂਰ ਯਕੀਨੀ ਬਣਾ ਸਕਦਾ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਨਹੀਂ ਕਰਾਂਗਾ। ’’ ਜ਼ਿਕਰਯੋਗ ਹੈ ਕਿ ਮਿਸ਼ਰਾ ਨੂੰ ਜੂਨ 2023 ਵਿਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਉਹ ਟੂਰਿਸਟ ਵੀਜ਼ੇ ’ਤੇ ਕੈਨੇਡਾ ਆਇਆ ਸੀ ਪਰ ਉਸ ਦੀ ਗ੍ਰਿਫ਼ਤਾਰੀ ਸਮੇਂ ਇਸ ਦੀ ਮਿਆਦ ਖ਼ਤਮ ਹੋ ਚੁੱਕੀ ਸੀ। ਬਚਾਅ ਪੱਖ ਦੇ ਵਕੀਲ ਨੇ ਮੁਲਜ਼ਮ ਲਈ ਤਿੰਨ ਸਾਲ ਕੈਦ ਦੀ ਮੰਗ ਕੀਤੀ ਜਿਸ ਨੂੰ ਜੱਜ ਨੇ ਪ੍ਰਵਾਨ ਕਰ ਲਿਆ। ਕੈਨੇਡਾ ਵਿੱਚ ਸਜ਼ਾ ਭੁਗਤਣ ਮਗਰੋਂ ਮਿਸ਼ਰਾ ਨੂੰ ਭਾਰਤ ਭੇਜਿਆ ਜਾ ਸਕਦਾ ਹੈ ਜਿੱਥੇ ਉਸ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਸਮੇਤ ਹੋਰ ਦੋਸ਼ਾਂ ਦਾ ਸਾਹਮਣਾ ਕਰਨਾ ਪਏਗਾ। ਇਸ ਅਪਰਾਧ ਲਈ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਨੇ ਅਜਿਹੇ ਵਿਦਿਆਰਥੀਆਂ ਨੂੰ ਦੇਸ਼ ’ਚੋਂ ਕੱਢਣ ਦੀ ਤਿਆਰੀ ਕਰ ਲਈ ਸੀ ਪਰ ਉਨ੍ਹਾਂ ਸਰਕਾਰ ਤੋਂ ਰਾਹਤ ਦੇਣ ਲਈ ਧਰਨੇ ਦਿੱਤੇ ਸਨ। ਇਸ ਮਗਰੋਂ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਰਾਹਤ ਦੇ ਦਿੱਤੀ ਸੀ। -ਪੀਟੀਆਈ

Advertisement

Advertisement
Advertisement