ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਡੀਅਨ ਏਅਰਲਾਈਨਜ਼ ਦਾ ਜਹਾਜ਼ ਅਗਵਾ ਕਰਨ ਵਾਲੇ ਗਜਿੰਦਰ ਸਿੰਘ ਦੀ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ

04:05 PM Jul 05, 2024 IST

ਜੀ ਐਸ ਪਾਲ

Advertisement

ਅੰਮ੍ਰਿਤਸਰ, 5 ਜੁਲਾਈ

1981 ਵਿੱਚ ਲਾਹੌਰ ਜਾ ਰਹੀ ਇੰਡੀਅਨ ਏਅਰਲਾਈਨਜ਼ (ਏਆਈ) ਦੀ ਉਡਾਣ ਨੂੰ ਅਗਵਾ ਕਰਨ ਵਾਲੇ ਗਜਿੰਦਰ ਸਿੰਘ ਦੀ ਪਾਕਿਸਤਾਨ ਦੇ ਇੱਕ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 74 ਸਾਲ ਦੇ ਸਨ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਗਜਿੰਦਰ ਦੀ ਬੇਟੀ ਬਿਕਰਮਜੀਤ ਕੌਰ, ਜੋ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਯੂਕੇ ਵਿੱਚ ਰਹਿੰਦੀ ਹੈ, ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਗਜਿੰਦਰ ਦੀ ਪਤਨੀ ਮਨਜੀਤ ਕੌਰ ਦਾ ਜਨਵਰੀ 2019 ਵਿੱਚ ਜਰਮਨੀ ਵਿੱਚ ਦੇਹਾਂਤ ਹੋ ਗਿਆ ਸੀ। ਕੱਟੜਪੰਥੀ ਜਥੇਬੰਦੀ ਦਲ ਖ਼ਾਲਸਾ ਦੇ ਸਹਿ-ਸੰਸਥਾਪਕ ਗਜਿੰਦਰ ਨੂੰ 2002 ਵਿੱਚ 20 ਅਤਿ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਉਨ੍ਹਾਂ ਪੰਜਾਂ ਵਿੱਚੋਂ ਇਕ ਸੀ ਜਿਨ੍ਹਾਂ ਨੇ 29 ਸਤੰਬਰ, 1981 ਨੂੰ 111 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਦਾ ਜਹਾਜ਼ ਅਗਵਾ ਕੀਤਾ ਸੀ।

Advertisement

Advertisement
Advertisement