ਭਾਰਤੀ ਫੌਜ ਦੇ ਜਵਾਨ ਰਾਜਿੰਦਰ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
07:54 AM Jan 13, 2025 IST
ਪੱਤਰ ਪ੍ਰੇਰਕ
ਮੁਕੇਰੀਆਂ, 12 ਜਨਵਰੀ
ਪਿੰਡ ਬਹਿਰੰਗਾ ਦੇ ਸੜਕ ਹਾਦਸੇ ਵਿੱਚ ਫੌਤ ਹੋਏ ਭਾਰਤੀ ਫੌਜ ਦੇ ਜਵਾਨ ਰਾਜਿੰਦਰ ਕੁਮਾਰ (38) ਦਾ ਸਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਉਸ ਦੇ ਜੱਦੀ ’ਚ ਕੀਤਾ ਗਿਆ। ਰਾਜਿੰਦਰ ਸਿੰਘ ਦੇ ਪਰਿਵਾਰ ਵਿੱਚ ਪਤਨੀ ਅਤੇ ਤਿੰਨ ਬੱਚੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਰੈਜੀਮੈਂਟ ਦੇ ਯੂਨਿਟ 31 ਦਾ ਜਵਾਨ ਰਜਿੰਦਰ ਸਿੰਘ ਆਪਣੇ ਪਿੰਡ ਬਹਿਰੰਗਾ ’ਚ ਛੁੱਟੀ ’ਤੇ ਆਇਆ ਹੋਇਆ ਸੀ। ਇਸੇ ਦੌਰਾਨ ਵਾਪਰੇ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ ਸੀ। ਹੌਲਦਾਰ ਰਾਜਿੰਦਰ ਕੁਮਾਰ ਦੀ ਚਿਖਾ ਨੂੰ ਅਗਨੀ ਉਸ ਦੇ ਭਰਾ ਨੇ ਦਿਖਾਈ। ਇਸ ਮੌਕੇ ਰਾਜਿੰਦਰ ਕੁਮਾਰ ਦੇ ਪਿਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਛੁੱਟੀ ਲੈ ਕੇ ਘਰ ਆਇਆ ਸੀ ਅਤੇ ਵਾਪਸੀ ਮੌਕੇ ਜਾਂਦਿਆਂ ਉਸ ਨਾਲ ਹਾਦਸਾ ਵਾਪਰ ਗਿਆ। ਇਸ ਮੌਕੇ ਯੂਥ ਆਗੂ ਅੰਕਿਤ ਰਾਣਾ, ਸਰਪੰਚ ਰਾਹੁਲ ਕੁਮਾਰ, ਡਾਕਟਰ ਰਵਿੰਦਰ ਕੁਮਾਰ, ਪ੍ਰੋਫੈਸਰ ਚੰਦਰ ਸ਼ੇਖਰ ਅਤੇ ਸੁਦਰਸ਼ਨ ਏਰੀ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।
Advertisement
Advertisement