ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਫ਼ੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਤੇ ਪੂਰੀ ਤਰ੍ਹਾਂ ਸਮਰੱਥ: ਜਨਰਲ ਦਿਵੇਦੀ

03:59 PM Jul 01, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਨਰਲ ਉਪੇਂਦਰ ਦਿਵੇਦੀ।

ਨਵੀਂ ਦਿੱਲੀ, 1 ਜੁਲਾਈ
ਭਾਰਤੀ ਫ਼ੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬ ਲੱਦਾਖ ਵਿੱਚ ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਵਿਚਾਲੇ ਅੱਜ ਕਿਹਾ ਕਿ ਭਾਰਤੀ ਫ਼ੌਜ ਦੇਸ਼ ਦੇ ਸਮਰੱਥ ਸਾਰੇ ਮੌਜੂਦਾ ਤੇ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ ਤਿਆਰ ਤੇ ਪੂਰੀ ਤਰ੍ਹਾਂ ਸਮਰੱਥ ਹੈ। ਦੇਸ਼ ਦੇ 13 ਲੱਖ ਸੈਨਿਕਾਂ ਵਾਲੇ ਮਜ਼ਬੂਤ ਬਲ ਦੀ ਕਮਾਨ ਸੰਭਾਲਣ ਤੋਂ ਇਕ ਦਿਨ ਬਾਅਦ ਉਨ੍ਹਾਂ ਕਿਹਾ ਕਿ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵਿਚਾਲੇ ਤਾਲਮੇਲ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚੋਂ ਇਕ ਹੋਵੇਗਾ। ਰਾਇਸਾਨਾ ਹਿੱਲਜ਼ ਦੇ ਸਾਊਥ ਬਲਾਕ ਵਿੱਚ ਸਲਾਮੀ ਗਾਰਦ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਨਿਵੇਕਲੀਆਂ ਜੰਗੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਖਤਰਿਆਂ ਲਈ ਤਿਆਰ ਰਹਿਣ ਵਾਸਤੇ ਇਹ ਮਹੱਤਵਪੂਰਨ ਹੈ ਕਿ ਸੈਨਿਕਾਂ ਨੂੰ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਜਾਣ। -ਪੀਟੀਆਈ

Advertisement

Advertisement
Advertisement