ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਫ਼ੌਜ ਹਰੇਕ ਚੁਣੌਤੀ ਦੇ ਟਾਕਰੇ ਲਈ ਤਿਆਰ: ਜਨਰਲ ਦਿਵੇਦੀ

07:19 AM Jul 02, 2024 IST
ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਸਲਾਮੀ ਗਾਰਦ ਦਾ ਨਿਰੀਖਣ ਕਰਦੇ ਹੋਏ। -ਫੋਟੋ: ਮਾਨਸ ਰੰਜਨ ਭੂਈ

ਨਵੀਂ ਦਿੱਲੀ, 1 ਜੁਲਾਈ
ਥਲ ਸੈਨਾ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬ ਲੱਦਾਖ ਵਿੱਚ ਚੀਨ ਨਾਲ ਲੰਮੇ ਸਮੇਂ ਤੋਂ ਜਾਰੀ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤੀ ਫ਼ੌਜ ਦੇਸ਼ ਨੂੰ ਦਰਪੇਸ਼ ਹਰੇਕ ਮੌਜੂਦਾ ਤੇ ਭਵਿੱਖੀ ਸੁਰੱਖਿਆ ਚੁਣੌਤੀ ਦਾ ਟਾਕਰਾ ਕਰਨ ਲਈ ਤਿਆਰ ਹੈ ਅਤੇ ਇਸ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਉਹ ਫੌਜ ਨੂੰ ਲਗਾਤਾਰ ਨਵੀਨਤਮ ਹਥਿਆਰਾਂ ਅਤੇ ਟੈਕਨਾਲੋਜੀ ਨਾਲ ਲੈਸ ਕਰਨ ’ਤੇ ਧਿਆਨ ਕੇਂਦਰਿਤ ਕਰਨਗੇ।
ਦੇਸ਼ ਦੇ 13 ਲੱਖ ਜਵਾਨਾਂ ਵਾਲੇ ਮਜ਼ਬੂਤ ਬਲ ਦੀ ਕਮਾਨ ਸੰਭਾਲਣ ਤੋਂ ਇੱਕ ਦਿਨ ਮਗਰੋਂ ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨਿਵੇਕਲੀਆਂ ਜੰਗੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਟੈਕਨਾਲੋਜੀ ਦੇ ਬਹੁਤ ਤੇਜ਼ੀ ਨਾਲ ਵਿਕਸਤ ਹੋਣ ਕਾਰਨ ਭੂ-ਰਾਜਨੀਤਕ ਦ੍ਰਿਸ਼ ਤੇਜ਼ੀ ਨਾਲ ਬਦਲ ਰਿਹਾ। ਉਨ੍ਹਾਂ ਕਿਹਾ ਕਿ ਅਜਿਹੇ ਖਤਰਿਆਂ ਲਈ ਤਿਆਰ ਰਹਿਣ ਵਾਸਤੇ ਅਹਿਮ ਹੈ ਕਿ ਸੈਨਿਕਾਂ ਨੂੰ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਜਾਣ। ਫੌਜ ਮੁਖੀ ਦੀਆਂ ਇਹ ਟਿੱਪਣੀਆਂ ਪੂਰਬੀ ਲੱਦਾਖ ਵਿੱਚ ਚੀਨ ਨਾਲ ਭਾਰਤ ਦੇ ਵਧ ਰਹੇ ਸਰਹੱਦੀ ਟਕਰਾਅ ਅਤੇ ਪਾਕਿਸਤਾਨ ਤੋਂ ਸਰਹੱਦ ਪਾਰ ਅਤਿਵਾਦ ਦੀਆਂ ਚੁਣੌਤੀਆਂ ਦਰਮਿਆਨ ਆਈਆਂ ਹਨ।
ਰਾਇਸੀਨਾ ਹਿੱਲਜ਼ ਦੇ ਸਾਊਥ ਬਲਾਕ ਵਿੱਚ ਸਲਾਮੀ ਗਾਰਦ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਤੋਂ ਮੈਂ ਪੂਰੀ ਤਰ੍ਹਾਂ ਵਾਕਫ਼ ਹਾਂ ਅਤੇ ਸਾਰੇ ਨਾਗਰਿਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਾਰਤੀ ਫੌਜ ਹਰੇਕ ਮੌਜੂਦਾ ਤੇ ਭਵਿੱਖੀ ਚੁਣੌਤੀ ਦਾ ਟਾਕਰਾ ਕਰਨ ਲਈ ਤਿਆਰ ਤੇ ਪੂਰੀ ਤਰ੍ਹਾਂ ਸਮਰੱਥ ਹੈ।’’ ਉਨ੍ਹਾਂ ਕਿਹਾ ਕਿ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵਿਚਾਲੇ ਤਾਲਮੇਲ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚੋਂ ਇੱਕ ਹੋਵੇਗਾ।
ਫੌਜ ਮੁਖੀ ਨੇ ਕਿਹਾ ਕਿ ਉਹ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਵਾਸਤੇ ਦੇਸ਼ ਵਿੱਚ ਬਣੇ ਫੌਜੀ ਸਾਜ਼ੋ-ਸਾਮਾਨ ਨੂੰ ਫੌਜ ਵਿੱਚ ਸ਼ਾਮਲ ਕਰਨ ਨੂੰ ਉਤਸ਼ਾਹਿਤ ਕਰਨਗੇ। ਜਨਰਲ ਦਿਵੇਦੀ ਨੇ ਕਿਹਾ, ‘‘ਭੂ-ਰਾਜਨੀਤਕ ਦ੍ਰਿਸ਼ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਟੈਕਨਾਲੋਜੀ ਵਿੱਚ ਬਹੁਤ ਤੇਜ਼ ਰਫ਼ਤਾਰ ਨਾਲ ਬਦਲਾਅ ਆ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਫ਼ੌਜ ਨਿਵੇਕਲੀਆਂ ਜੰਗੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਖਤਰਿਆਂ ਲਈ ਤਿਆਰ ਰਹਿਣ ਵਾਸਤੇ ਇਹ ਅਹਿਮ ਹੈ ਕਿ ਸੈਨਿਕਾਂ ਨੂੰ ਆਧੁਨਿਕ ਹਥਿਆਰ ਮੁਹੱਈਆ ਕਰਵਾਏ ਜਾਣ। ਫੌਜੀ ਮੁਖੀ ਨੇ ਕਿਹਾ ਕਿ ਭਾਰਤੀ ਫੌਜ ‘ਬਦਲਾਅ ਦੇ ਰਾਹ’ ’ਤੇ ਹੈ ਅਤੇ ਉਹ ਰੱਖਿਆ ਵਿੱਚ ‘ਆਤਮ-ਨਿਰਭਰ’ ਬਣਨਾ ਚਾਹੁੰਦੀ ਹੈ। -ਪੀਟੀਆਈ

Advertisement

Advertisement
Advertisement