ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਮੁੱਕੇਬਾਜ਼ਾਂ ਨੇ ਏਸ਼ਿਆਈ ਖੇਡਾਂ ਲਈ ਥਾਂ ਪੱਕੀ ਕੀਤੀ

10:52 AM Jul 02, 2023 IST

ਨਵੀਂ ਦਿੱਲੀ, 1 ਜੁਲਾਈ
ਵਿਸ਼ਵ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜੇਤੂ ਮੁੱਕੇਬਾਜ਼ ਦੀਪਕ ਭੋਰੀਆ (51 ਕਿਲੋਗ੍ਰਾਮ) ਤੇ ਨਿਸ਼ਾਂਤ ਦੇਵ (71 ਕਿਲੋਗ੍ਰਾਮ) ਚੀਨ ਦੇ ਹਾਂਗਜੋਊ ਵਿਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀ ਭਾਰਤੀ ਮੁੱਕੇਬਾਜ਼ੀ ਟੀਮ ਵਿਚ ਥਾਂ ਬਣਾਉਣ ਵਿਚ ਸਫ਼ਲ ਰਹੇ। ਵਿਸ਼ਵ ਚੈਂਪੀਅਨਸ਼ਿਪ 2022 ਦੀ ਕਾਂਸੀ ਦਾ ਤਗਮਾ ਜੇਤੂ ਪਰਵੀਨ ਹੁੱਡਾ (57 ਕਿਲੋਗ੍ਰਾਮ), ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਦਾ ਤਗਮਾ ਜੇਤੂ ਜੈਸਮੀਨ ਲੰਬੋਰੀਆ (60 ਕਿਲੋ), ਅਰੁੰਧਤੀ ਚੌਧਰੀ ਤੇ ਪ੍ਰੀਤੀ ਪਵਾਰ ਇਸ ਮਹਾਦੀਪੀ ਮੁਕਾਬਲੇ ਲਈ ਮਹਿਲਾ ਟੀਮ ਦੀਆਂ ਸਟਾਰ ਮੁੱਕੇਬਾਜ਼ ਨਿਕਹਤ ਜ਼ਰੀਨ (51 ਕਿਲੋ) ਤੇ ਲਵਲੀਨਾ ਬੋਰਗੋਹੇਨ (75 ਕਿਲੋ) ਦੇ ਨਾਲ ਸ਼ਾਮਲ ਹੋਈਆਂ। ਏਸ਼ਿਆਈ ਖੇਡਾਂ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਦੋ ਵਾਰ ਦੀ ਵਿਸ਼ਵ ਚੈਂਪੀਅਨ ਨਿਕਹਤ ਤੇ ਟੋਕੀਓ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਲਵਲੀਨਾ ਨੇ ਮਾਰਚ ਵਿਚ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪਹੁੰਚ ਕੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ ਸੀ। -ਪੀਟੀਆਈ

Advertisement

Advertisement
Tags :
indian boxers qualifyਏਸ਼ਿਆਈਕੀਤੀ:ਖੇਡਾਂਪੱਕੀਭਾਰਤੀਮੁੱਕੇਬਾਜ਼ਾਂ
Advertisement