For the best experience, open
https://m.punjabitribuneonline.com
on your mobile browser.
Advertisement

ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

10:00 PM Aug 18, 2024 IST
ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Advertisement

ਨਵੀਂ ਦਿੱਲੀ/ਚੇਨੱਈ, 18 ਅਗਸਤ

ਭਾਰਤੀ ਤੱਟ ਰੱਖਿਅਕ ਬਲ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਚੇਨੱਈ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਨੇ ਲੰਘੇ ਸਾਲ 19 ਜੁਲਾਈ ਨੂੰ ਭਾਰਤੀ ਤੱਟ ਰੱਖਿਅਕ ਬਲ ਦੇ 25ਵੇਂ ਡਾਇਰੈਕਟਰ ਜਨਰਲ ਵਜੋਂ ਚਾਰਜ ਸੰਭਾਲਿਆ ਸੀ।

Advertisement

ਅਧਿਕਾਰੀਆਂ ਨੇ ਕਿਹਾ ਕਿ ਪਾਲ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਭਾਰਤੀ ਤੱਟ ਰੱਖਿਅਕ ਬਲ ਦੇ ਇਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਬੇਚੈਨੀ ਦੀ ਸ਼ਿਕਾਇਤ ਕੀਤੀ। ਉਪਰੰਤ ਉਨ੍ਹਾਂ ਨੂੰ ਸਰਕਾਰੀ ਰਾਜੀਵ ਗਾਂਧੀ ਜਨਰਲ ਹਸਪਤਾਲ (ਆਰਜੀਜੀਐੱਚ) ਵਿੱਚ ਭਰਤੀ ਕਰਵਾਇਆ ਗਿਆ। ਮਰਹੂਮ ਡੀਐੱਮਕੇ ਆਗੂ ਐੱਮ ਕਰੂਨਾਨਿਧੀ ਦੀ ਜਨਮ ਸ਼ਤਾਬਦੀ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕਰਨ ਲਈ ਤਾਮਿਲਨਾਡੂ ਸਰਕਾਰ ਵੱਲੋਂ ਰੱਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮਾਗਮ ਤੋਂ ਬਾਅਦ ਡੀਜੀ ਰਾਕੇਸ਼ ਪਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਸਪਤਾਲ ਵੀ ਪਹੁੰਚੇ। ਅਧਿਕਾਰੀਆਂ ਨੇ ਕਿਹਾ ਕਿ ਪਾਲ ਦੀ ਮ੍ਰਿਤਕ ਦੇਹ ਦਿੱਲੀ ਲਿਆਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। -ਪੀਟੀਆਈ

Advertisement
Author Image

Advertisement
×