ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: ਮੁਰਮੂ

07:15 AM Aug 10, 2024 IST
ਆਕਲੈਂਡ ’ਚ ਸਮਾਗਮ ਮੌਕੇ ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂੁ ਬੱਚਿਆਂ ਨੂੰ ਦੁਲਾਰਦੇ ਹੋਏ। -ਫੋਟੋ: ਏਐੱਨਆਈ

ਆਕਲੈਂਡ, 9 ਅਗਸਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾਲ ਰਣਨੀਤਕ ਸਬੰਧ ਹੋਰ ਗੂੜ੍ਹੇ ਕਰਨ ਹਿੱਤ ਜਲਦੀ ਹੀ ਅਕਾਲੈਂਡ ’ਚ ਕੌਂਸਲਖ਼ਾਨਾ ਖੋਲ੍ਹਿਆ ਜਾਵੇਗਾ। ਆਕਲੈਂਡ ’ਚ ਇੰਡੀਅਨ ਕਮਿਊਨਿਟੀ ਰਿਸੈਪਸ਼ਨ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਉਹ ਪਰਵਾਸੀ ਭਾਰਤੀਆਂ ਵੱਲੋਂ ਨਿਊਜ਼ੀਲੈਂਡ ’ਚ ਮਾਰੀਆਂ ਗਈਆਂ ਮੱਲਾਂ ਨੂੰ ਦੇਖ ਕੇ ਖੁਸ਼ ਹਨ।

Advertisement

ਰਾਸ਼ਟਰਪਤੀ ਮੁਰਮੂ ਨੇ ਮੁਲਕ ਦੇ ਆਪਣੇ ਪਹਿਲੇ ਦੌਰੇ ਮੌਕੇ ਕਿਹਾ, ‘‘ਭਾਰਤ ਦੇ ਨਿਊਜ਼ੀਲੈਂਡ ਨਾਲ ਸਬੰਧ ਗੂੜ੍ਹੇ ਅਤੇ ਬਹੁਦਿਸ਼ਾਵੀ ਹਨ।’’ ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀ ਭਾਈਚਾਰੇ ਨੇ ਨਿਊਜ਼ਲੈਂਡ ਦੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਆਖਿਆ, ‘‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਰਵਾਸੀ ਭਾਰਤੀ ਭਾਈਚਾਰੇ ਦੀ ਚਿਰੋਕਣੀ ਨੂੰ ਮੰਗ ਨੂੰ ਪੂਰਾ ਕਰਨ ਲਈ ਭਾਰਤ ਜਲਦੀ ਹੀ ਆਕਲੈਂਡ ’ਚ ਆਪਣਾ ਕੌਂਸਲਖ਼ਾਨਾ ਖੋਲ੍ਹੇਗਾ। ਉਨ੍ਹਾਂ ਉਮੀਦ ਜਤਾਈ ਕਿ ਇਹ ਕਦਮ (ਭਾਰਤ-ਨਿਊਜ਼ੀਲੈਂਡ ਵਿਚਾਲੇ) ਰਣਨੀਤਕ ਸਬੰਧਾਂ ਨੂੰ ਹੋਰ ਗੂੁੜ੍ਹਾ ਕਰੇਗਾ। ਮੌਜੂਦਾ ਸਮੇਂ ਆਕਲੈਂਡ ’ਚ ਭਾਰਤੀ ਆਨਰੇਰੀ ਕੌਂਸਲ ਹੈ ਜਦਕਿ ਭਾਰਤੀ ਹਾਈ ਕਮਿਸ਼ਨ ਦਾ ਦਫ਼ਤਰ ਵੈਲਿੰਗਟਨ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਮੂਲ ਦੇ ਲੋਕ ਨਿਊਜ਼ੀਲੈਂਡ ਦੀ ਆਬਾਦੀ ਦਾ ਛੇ ਫ਼ੀਸਦ ਹਿੱਸਾ ਹਨ। ਰਾਸ਼ਟਰਪਤੀ ਮੁਰਮੂ ਨੇ ਭਾਰਤੀ ਮੂਲ ਦੇ ਲੋਕਾਂ ਵੱਲੋਂ ਨਿਊਜ਼ੀਲੈਂਡ ’ਚ ਕਾਰੋਬਾਰ, ਸਿਹਤ, ਸਿੱਖਿਆ ਤੇ ਆਈਟੀ ਸੈਕਟਰਾਂ ’ਚ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ। -ਪੀਟੀਆਈ

Advertisement
Advertisement
Tags :
AucklandIndianPresident Draupadi MurmuPunjabi khabarPunjabi News