ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸ੍ਰੀਲੰਕਾ ਦੌਰਾ 20 ਨੂੰ

08:02 PM Jun 15, 2024 IST

ਕੋਲੰਬੋ, 15 ਜੂਨ

Advertisement

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 20 ਜੂਨ ਨੂੰ ਸ੍ਰੀਲੰਕਾ ਦੌਰੇ ’ਤੇ ਆ ਸਕਦੇ ਹਨ। ਸ੍ਰੀਲੰਕਾਈ ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਜੈਸ਼ੰਕਰ ਸ੍ਰੀਲੰਕਾ ਦਾ ਦੌਰਾ ਕਰ ਸਕਦੇ ਹਨ ਅਤੇ ਬਾਅਦ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇਸ ਟਾਪੂ ਮੁਲਕ ਦਾ ਦੌਰਾ ਕਰਨ ਦੀ ਉਮੀਦ ਹੈ। ਸਾਬਰੀ ਮੁਤਾਬਕ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘ ਪਿਛਲੇ ਹਫ਼ਤੇ ਨਵੀਂ ਦਿੱਲੀ ’ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਸਨ ਤੇ ਇਹ ਦੌਰੇ ਉਸੇ ਦਾ ਅਗਲਾ ਪੜਾਅ ਹਨ। ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਹਾਲੇ ਤੱਕ ਜੈਸ਼ੰਕਰ ਦੇ ਦੌਰੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। -ਪੀਟੀਆਈ

 

Advertisement

Advertisement