ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਤੇ ਕਰਮਚਾਰੀਆਂ ਦੇ ਘਰਾਂ ’ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ: ਜੈਕ ਡੋਰਸੀ

05:47 PM Jun 23, 2023 IST

ਨਵੀਂ ਦਿੱਲੀ, 13 ਜੂਨ

Advertisement

ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਨੇ ਦਾਅਵਾ ਕੀਤਾ ਹੈ ਕਿ ਇਸ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਦੇਸ਼ ਵਿੱਚ ਕਿਸਾਨ ਅੰਦੋਲਨ ਦੌਰਾਨ ਸਰਕਾਰੀ ਦਬਾਅ ਅਤੇ ਬੰਦ ਹੋਣ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਡੋਰਸੀ ਦੇ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਚੰਦਰ ਸ਼ੇਖਰ ਨੇ ਟਵੀਟ ਕੀਤਾ ਕਿ ਡੋਰਸੀ ਦੇ ਸਮੇਂ ਦੌਰਾਨ ਟਵਿੱਟਰ ਪ੍ਰਸ਼ਾਸਨ ਨੂੰ ਭਾਰਤੀ ਕਾਨੂੰਨ ਦੀ ਪ੍ਰਭੂਸੱਤਾ ਨੂੰ ਸਵੀਕਾਰ ਕਰਨ ਵਿੱਚ ਮੁਸ਼ਕਲ ਆਈ ਸੀ। ਕੋਈ ਵੀ ਜੇਲ੍ਹ ਨਹੀਂ ਗਿਆ ਅਤੇ ਟਵਿੱਟਰ ਨੂੰ ਬੰਦ ਕਰ ਦਿੱਤਾ ਗਿਆ। ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸਾਬਕਾ ਸੀਈਓ ਡੋਰਸੀ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਦੇਸ਼ ‘ਚ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਟਵਿੱਟਰ ‘ਤੇ ਦਬਾਅ ਪਾਇਆ ਗਿਆ ਅਤੇ ਸਰਕਾਰ ਦਾ ਕਿਹਾ ਨਾ ਮੰਨਣ ‘ਤੇ ਭਾਰਤ ‘ਚ ਟਵਿਟਰ ਬੰਦ ਕਰਨ, ਕਰਮਚਾਰੀਆਂ ਦੇ ਘਰਾਂ ‘ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

Advertisement
Advertisement