ਭਾਰਤੀ ਜਲ ਸੈਨਾ ਹਰ ਸਮੇਂ ਜੰਗ ਲਈ ਤਿਆਰ ਰਹੇ: ਚੀਫ ਐਡਮਿਰਲ
12:00 PM May 22, 2024 IST
Advertisement
ਨਵੀਂ ਦਿੱਲੀ, 22 ਮਈ
ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਨੇ ਕਿਹਾ ਕਿ ਹਿੰਦ ਮਹਾਸਾਗਰ 'ਚ ਚੀਨ ਦੀ ਆਪਣਾ ਅਸਰ ਵਧਾਉਣ ਦੀ ਕੋਸ਼ਿਸ਼ ਅਤੇ ਲਾਲ ਸਾਗਰ 'ਚ ਸੰਵੇਦਨਸ਼ੀਲ ਸਥਿਤੀ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੂੰ ਕੌਮੀ ਸਮੁੰਦਰੀ ਹਿੱਤਾਂ ਦੀ ਰੱਖਿਆ ਲਈ ਹਰ ਸਮੇਂ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ। ਇੱਥੇ ਜਲ ਸੈਨਾ ਹੈੱਡਕੁਆਰਟਰ ਵਿਖੇ ਤਾਇਨਾਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਰਣਨੀਤਕ ਸਮੁੰਦਰੀ ਖੇਤਰ ਵਿੱਚ ਮੌਜੂਦਾ ਸੁਰੱਖਿਆ ਮਾਹੌਲ ਅਤੇ ਜਲ ਸੈਨਾ ਵੱਲੋਂ ਸੰਭਾਵੀ ਕਾਰਵਾਈਆਂ ਬਾਰੇ ਡੂੰਘੀ ਦਿਲਚਸਪੀ ਲਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਜਲ ਸੈਨਾ ਦਾ ਉਦੇਸ਼ ਕੌਮੀ ਸਮੁੰਦਰੀ ਹਿੱਤਾਂ ਦੀ ਰੱਖਿਆ ਲਈ ਹਰ ਸਮੇਂ, ਕਿਸੇ ਵੀ ਸਮੇਂ, ਕਿਤੇ ਵੀ, ਕਿਸੇ ਵੀ ਤਰੀਕੇ ਨਾਲ ਲੜਨ ਲਈ ਤਿਆਰ ਰਹਿਣਾ ਹੈ।
Advertisement
Advertisement