ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਅਨ ਆਇਲ ਪੰਜਾਬ ਸਬ-ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਸ਼ੁਰੂ

10:32 AM Jul 08, 2024 IST
ਸਾਬਕਾ ਖੇਡ ਮੰਤਰੀ ਅਤੇ ਸੰਸਦ ਮੈਂਬਰ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਇੰਡੀਅਨ ਆਇਲ ਪੰਜਾਬ ਸਬ-ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਐਤਵਾਰ ਨੂੰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ। ਟੂਰਨਾਮੈਂਟ ਦਾ ਉਦਘਾਟਨ ਮੇਜਰ ਡਾ. ਅਮਿਤ ਮਹਾਜਨ (ਪੀਸੀਐੱਸ), ਏਡੀਸੀ, ਜਲੰਧਰ ਨੇ ਕੀਤਾ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਇਹ ਟੂਰਨਾਮੈਂਟ 10 ਜੁਲਾਈ ਤੱਕ ਚੱਲੇਗਾ। ਇਸ ਵਿੱਚ 20 ਜ਼ਿਲ੍ਹਿਆਂ ਦੇ 400 ਖਿਡਾਰੀ ਹਿੱਸਾ ਲੈ ਰਹੇ ਹਨ। ਅੰਡਰ 15 ਅਤੇ ਅੰਡਰ 17 ਉਮਰ ਵਰਗਾਂ ਲਈ 10 ਈਵੈਂਟ ਕਰਵਾਏ ਜਾ ਰਹੇ ਹਨ ਜਿਸ ਵਿੱਚ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਵਰਗ ਸ਼ਾਮਲ ਹਨ। ਟੂਰਨਾਮੈਂਟ ਵਿੱਚ ਅੰਤਰਰਾਸ਼ਟਰੀ ਖੇਡ ਕੰਪਨੀ ਵਿਕਟਰ ਦੀਆਂ ਸ਼ਟਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਭਾਰਤੀ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਪ੍ਰਮਾਣਿਤ ਰਵੀ ਚੌਹਾਨ ਨੂੰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਇਸ ਚੈਂਪੀਅਨਸ਼ਿਪ ਲਈ ਮੈਚ ਕੰਟਰੋਲਰ ਨਿਯੁਕਤ ਕੀਤਾ ਗਿਆ ਹੈ। ਟੂਰਨਾਮੈਂਟ ਦਾ ਉਦਘਾਟਨ ਕਰਨ ਤੋਂ ਬਾਅਦ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ ਮੇਜਰ ਡਾ: ਅਮਿਤ ਮਹਾਜਨ ਨੇ ਕਿਹਾ ਕਿ ਖੇਡਣ ਨਾਲ ਬੱਚਿਆਂ ਦੇ ਹੁਨਰ ਅਤੇ ਆਤਮ-ਵਿਸ਼ਵਾਸ ਵਿੱਚ ਸੁਧਾਰ ਹੁੰਦਾ ਹੈ। ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਐਤਵਾਰ ਨੂੰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਦਾ ਦੌਰਾ ਕੀਤਾ।

Advertisement

Advertisement