ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ

06:45 AM Sep 07, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਸਤੰਬਰ
ਭਾਰਤ ਦਾ ਵੱਕਾਰੀ 40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 25 ਅਕਤੂਬਰ ਤੋਂ 3 ਨਵੰਬਰ ਤਕ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿੱਚ ਖੇਡਿਆ ਜਾਵੇਗਾ। ਡਿਪਟੀ ਕਮਿਸ਼ਨਰ, ਜਲੰਧਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਬਕਾ ਓਲੰਪੀਅਨ ਸਰਦਾਰ ਸੁਰਜੀਤ ਸਿੰਘ ਰੰਧਾਵਾ ਦੇ ਨਾਂ ਨੂੰ ਜ਼ਿੰਦਾ ਰੱਖਣ ਲਈ ਸੁਸਾਇਟੀ ਦੁਆਰਾ ਹਰ ਸਾਲ ਟੂਰਨਾਮੈਂਟ ਕੀਤਾ ਜਾਂਦਾ ਹੈ। ਸ੍ਰੀ ਸਾਰੰਗਲ ਨੇ ਦੱਸਿਆ ਕਿ ਪਿਛਲੇ 32 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਟੂਰਨਾਮੈਂਟ ਦੀ ਮੁੱਖ ਸਪਾਂਸਰ ਹੋਵੇਗੀ। ਟੂਰਨਾਮੈਂਟ ਦਾ 40ਵਾਂ ਐਡੀਸ਼ਨ ‘ਨਾਕ-ਆਊਟ-ਕਮ-ਲੀਗ’ ਆਧਾਰ ’ਤੇ ਖੇਡਿਆ ਜਾਵੇਗਾ। ਇਸ ਸਾਲ 6 ਟੀਮਾਂ ਨੂੰ ਕੁਆਰਟਰ ਫਾਈਨਲ ਲੀਗ ਪੜਾਅ `ਚ ਸਿੱਧੀ ਐਂਟਰੀ ਦਿੱਤੀ ਗਈ ਹੈ ਅਤੇ 2 ਟੀਮਾਂ ਨੂੰ ਨਾਕ ਆਊਟ ਮੈਚਾਂ ’ਚੋਂ ਐਂਟਰੀ ਮਿਲੇਗੀ। ਕੁੱਲ 8 ਟੀਮਾਂ ਨੂੰ 2 ਪੂਲ ਵਿੱਚ ਵੰਡਿਆ ਗਿਆ ਹੈ। ਦਰਸ਼ਕਾਂ ਤੋਂ ਕੋਈ ਐਂਟਰੀ ਫੀਸ ਨਹੀਂ ਲਈ ਜਾਵੇਗੀ। ਜੇਤੂ ਟੀਮ ਨੂੰ 5.51 ਲੱਖ ਰੁਪਏ ਦਾ ਨਕਦ ਇਨਾਮ ਪ੍ਰਸਿੱਧ ਖੇਡ ਪ੍ਰਮੋਟਰ ਅਤੇ ਗਾਖਲ ਗਰੁੱਪ (ਅਮਰੀਕਾ) ਦੇ ਚੇਅਰਮੈਨ ਤੇ ਐਨਆਰਆਈ ਅਮੋਲਕ ਸਿੰਘ ਗਾਖਲ ਵੱਲੋਂ ਸਪਾਂਸਰ ਕੀਤਾ ਜਾਵੇਗਾ। ਇਸੇ ਤਰ੍ਹਾਂ ਉਪ ਜੇਤੂ ਟੀਮ ਨੂੰ 2.50 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਟੂਰਨਾਮੈਂਟ ਦੇ ਸਰਵੋਤਮ ਖਿਡਾਰੀ ਨੂੰ ਮਹਿੰਦਰ ਸਿੰਘ ਟੁੱਟ ਯਾਦਗਾਰੀ ਪੁਰਸਕਾਰ ਦੇ ਨਾਲ-ਨਾਲ ਰਣਬੀਰ ਸਿੰਘ ਰਾਣਾ ਟੁੱਟ ਵੱਲੋਂ ਸਪਾਂਸਰ ਕੀਤੇ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

Advertisement

Advertisement