ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਪੱਧਰੀ ਕਰਨ ਤੋਂ ਰੋਕਣ ’ਤੇ ਇੰਡੀਅਨ ਆਇਲ ਦਾ ਵਿਰੋਧ

08:46 AM May 25, 2024 IST
ਖੇਤ ਨੂੰ ਪੱਧਰਾ ਕਰਨ ਤੋਂ ਰੋਕਣ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 24 ਮਈ
ਇੱਥੋਂ ਨੇੜਲੇ ਪਿੰਡ ਮਹਿਲਾਂ ਚੌਕ ਵਿੱਚ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਇੱਕ ਕਿਸਾਨ ਦੇ ਖੇਤ ਵਿੱਚ ਜ਼ਮੀਨ ਪੱਧਰੀ ਕਰਨ ਦੇ ਮਸਲੇ ਨੂੰ ਲੈ ਕੇ ਇੰਡੀਅਨ ਆਇਲ ਦੇ ਅਧਿਕਾਰੀ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਇਕੱਠੇ ਹੋਏ ਕਿਸਾਨਾਂ ਨੇ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਦਾ ਦੋਸ਼ ਸੀ ਕਿ ਆਪਣੇ ਖੇਤ ਵਿੱਚੋਂ ਮਿੱਟੀ ਚੁੱਕ ਕੇ ਵਾਹੀਯੋਗ ਜ਼ਮੀਨ ਬਣਾ ਰਹੇ ਕਿਸਾਨ ਨੂੰ ਇੰਡੀਅਨ ਆਇਲ ਦੇ ਅਧਿਕਾਰੀ ਤੰਗ ਪ੍ਰੇਸ਼ਾਨ ਕਰ ਰਹੇ ਹਨ ਕਿਉਂਕਿ ਉਸ ਦੇ ਖੇਤ ਵਿੱਚੋਂ ਕੰਪਨੀ ਨੇ ਤੇਲ ਦੀ ਪਾਈਪ ਲਾਈਨ ਪਾਈ ਹੋਈ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਕੰਪਨੀ ਅਧਿਕਾਰੀ ਕਹਿ ਰਹੇ ਹਨ ਕਿ ਜ਼ਮੀਨ ਪੁੱਟਣ ਨਾਲ ਤੇਲ ਪਾਈਪ ਦਾ ਨੁਕਸਾਨ ਹੋ ਸਕਦਾ ਹੈ, ਜਿਸ ਕਾਰਨ ਉਨ੍ਹਾਂ ਕਿਸਾਨ ਨੂੰ ਰੋਕਿਆ ਹੈ। ਕਿਸਾਨ ਦੇ ਹੱਕ ਵਿੱਚ ਪੁੱਜੇ ਜਥੇਬੰਦੀ ਦੇ ਆਗੂ ਹਰਜੀਤ ਸਿੰਘ ਮਹਿਲਾਂ, ਅਮਨਦੀਪ ਸਿੰਘ ਮਹਿਲਾਂ ਅਤੇ ਬਲਵਿੰਦਰ ਸਿੰਘ ਘਨੌੜ ਜੱਟਾਂ ਨੇ ਦੱਸਿਆ ਕਿ ਲਗਭਗ 33 ਸਾਲ ਪਹਿਲਾਂ ਇਹ ਪਾਈਪ ਲਾਈਨ ਪਾਈ ਗਈ ਸੀ, ਜਿਸ ਵਿੱਚ ਕਿਸਾਨ ਲੱਖਾ ਸਿੰਘ, ਬਲਦੇਵ ਸਿੰਘ, ਹਨੀ ਸਿੰਘ ਤੇ ਗੁਰਦੀਪ ਸਿੰਘ ਦੀ ਜ਼ਮੀਨ ਆਉਂਦੀ ਹੈ ਜੋ ਕਿ ਹੁਣ ਆਰਥਿਕ ਤੰਗੀ ਕਾਰਨ ਆਪਣੇ ਖੇਤ ਨੂੰ ਪੱਧਰਾ ਕਰਕੇ ਜ਼ਮੀਨ ਵਾਹੀਯੋਗ ਬਣਾ ਰਹੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਕੰਪਨੀ ਨੇ ਆਪਣੀ ਪਾਈਪ ਲਾਈਨ ਚਾਲੂ ਰੱਖਣੀ ਹੈ ਤਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਪਾਈਪ ਲਾਈਨ ਨੂੰ ਡੂੰਘਾ ਕੀਤਾ ਜਾਵੇ ਤਾਂ ਕਿ ਜ਼ਮੀਨ ਦੇ ਉੱਪਰ ਸਿੰਜਾਈ ਕੀਤੀ ਜਾ ਸਕੇ। ਇਸ ਮੌਕੇ ਕਿਸਾਨ ਆਗੂ ਜਗਦੀਪ ਸਿੰਘ, ਸੁਖਵੀਰ ਸਿੰਘ, ਚਮਕੌਰ ਸਿੰਘ, ਔਰਤ ਵਿੰਗ ਦੀ ਇਕਾਈ ਪ੍ਰਧਾਨ ਭਰਪੂਰ ਕੌਰ ਸਣੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Advertisement

Advertisement
Advertisement