ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਭਾਰਤੀ ਜਾਂਚ ਚੰਗਾ ਤੇ ਢੁਕਵਾਂ ਕਦਮ: ਬਲਿੰਕਨ

11:38 AM Dec 01, 2023 IST

ਵਾਸ਼ਿੰਗਟਨ, 1 ਦਸੰਬਰ
ਅਮਰੀਕਾ ਨੇ ਆਪਣੀ ਧਰਤੀ ’ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਵਿਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਦੇ ਭਾਰਤ ਦੇ ਐਲਾਨ ਨੂੰ ‘ਚੰਗਾ ਅਤੇ ਢੁਕਵਾਂ’ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਜਾਂਚ ਦੇ ਨਤੀਜਿਆਂ ਬਾਰੇ ਆਸ਼ਾਵਾਦੀ ਹੈ। ਅਮਰੀਕਾ ਵਿੱਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਕਿ ਨਿਖਿਲ ਗੁਪਤਾ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀ ਨਾਲ ਸਾਜ਼ਿਸ਼ ਰਚੀ ਸੀ, ਜੋ ਸਿਰੇ ਨਹੀਂ ਚੜ੍ਹੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਭਾਰਤ ਨੇ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਨਾਲ ਭਾਰਤੀ ਅਧਿਕਾਰੀ ਦੇ ਸਬੰਧ ਨੂੰ 'ਚਿੰਤਾ ਦਾ ਵਿਸ਼ਾ' ਦੱਸਿਆ ਹੈ।

Advertisement

Advertisement