ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

11:59 AM Jun 03, 2024 IST

ਹਿਊਸਟਨ, 3 ਜੂਨ
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਪਿਛਲੇ ਹਫ਼ਤੇ ਤੋਂ ਲਾਪਤਾ ਹੈ ਅਤੇ ਪੁਲੀਸ ਨੇ ਉਸ ਨੂੰ ਲੱਭਣ ਲਈ ਲੋਕਾਂ ਦੀ ਮਦਦ ਮੰਗੀ ਹੈ। ਪੁਲੀਸ ਅਨੁਸਾਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਸੈਨ ਬਰਨਾਰਡੀਨੋ (ਸੀਐਸਯੂਐਸਬੀ) ਦੀ ਵਿਦਿਆਰਥਣ ਨਿਤਿਸ਼ਾ ਕੰਧੂਲਾ 28 ਮਈ ਨੂੰ ਲਾਪਤਾ ਹੋ ਗਈ ਸੀ। ਸੀਐਸਯੂਐਸਬੀ ਦੇ ਪੁਲੀਸ ਮੁਖੀ ਜੌਨ ਗੁਟੀਰੇਜ਼ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਵਿਦਿਆਰਥਣ ਨੂੰ ਆਖਰੀ ਵਾਰ ਲਾਸ ਏਂਜਲਜ਼ ਵਿੱਚ ਦੇਖਿਆ ਗਿਆ ਸੀ ਅਤੇ 30 ਮਈ ਨੂੰ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਸੀ।’’ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੰਧੂਲਾ ਦਾ ਕੱਦ 5 ਫੁੱਟ 6 ਇੰਚ ਅਤੇ ਵਾਲ ਕਾਲੇ ਹਨ। ਇਸ ਦੇ ਨਾਲ ਹੀ ਅੱਖਾਂ ਕਾਲੀਆਂ ਅਤੇ ਭਾਰ ਲਗਪਗ 160 ਪੌਂਡ (72.5 ਕਿਲੋ) ਦੱਸਿਆ ਗਿਆ ਸੀ।

Advertisement

 

Advertisement
Advertisement
Advertisement