ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ਲਾਪਤਾ
01:16 PM May 09, 2024 IST
Advertisement
ਵਾਸ਼ਿੰਗਟਨ, 9 ਮਈ
ਅਮਰੀਕਾ ਦੇ ਸ਼ਿਕਾਗੋ ਵਿੱਚ 2 ਮਈ ਤੋਂ ਭਾਰਤੀ ਵਿਦਿਆਰਥੀ ਲਾਪਤਾ ਹੈ। ਸ਼ਿਕਾਗੋ ਸਥਿਤ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਵਿਦਿਆਰਥੀ ਨਾਲ ਜੁੜੇ ਇਸ ਮਾਮਲੇ ਨੇ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਨਾਗਰਿਕਾਂ 'ਤੇ ਹਮਲਿਆਂ ਦੀਆਂ ਕਈ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸ਼ਿਕਾਗੋ ਪੁਲੀਸ ਨੇ ਬਿਆਨ ਵਿੱਚ ਕਿਹਾ ਕਿ ਰੁਪੇਸ਼ ਚੰਦਰ ਚਿੰਤਾਕਿੰਡੀ (26) ਐੱਨ. ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਲਾਪਤਾ ਹੋ ਗਿਆ ਸੀ। ਸ਼ਿਕਾਗੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਪੁਲੀਸ ਤੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ।
Advertisement
Advertisement
Advertisement