For the best experience, open
https://m.punjabitribuneonline.com
on your mobile browser.
Advertisement

ਅਮਰੀਕਾ ’ਚ ਭਾਰਤੀ ਵਿਦਿਆਰਥੀ ਚੌਕਸ ਰਹਿਣ: ਇੰਦਰਾ ਨੂਈ

08:00 AM Mar 23, 2024 IST
ਅਮਰੀਕਾ ’ਚ ਭਾਰਤੀ ਵਿਦਿਆਰਥੀ ਚੌਕਸ ਰਹਿਣ  ਇੰਦਰਾ ਨੂਈ
Advertisement

ਨਿਊਯਾਰਕ, 22 ਮਾਰਚ
ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਰਮਿਆਨ ਪੈਪਸੀਕੋ ਦੀ ਸਾਬਕਾ ਸੀਈਓ ਇੰਦਰਾ ਨੂਈ (68) ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਚੌਕਸ ਰਹਿਣ ਅਤੇ ਸਥਾਨਕ ਕਾਨੂੰਨਾਂ ਦਾ ਪਾਲਣ ਕਰਨ। ਉਨ੍ਹਾਂ ਭਾਰਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਦੂਰ ਰਹਿਣ ਲਈ ਕਿਹਾ ਹੈ। ਨੂਈ ਨੇ 10 ਮਿੰਟ ਦਾ ਵੀਡੀਓ ਜਾਰੀ ਕਰਕੇ ਅਮਰੀਕਾ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੁਰੱਖਿਅਤ ਤੇ ਚੌਕਸ ਰਹਿਣ ਅਤੇ ਅਜਿਹੀਆਂ ਸਰਗਰਮੀਆਂ ਤੋਂ ਦੂਰ ਰਹਿਣ ਜਿਨ੍ਹਾਂ ਕਾਰਨ ਉਨ੍ਹਾਂ ਨੂੰ ਮੁਸ਼ਕਲ ਪੈਦਾ ਹੋ ਸਕਦੀ ਹੈ। ਇਸ ਵੀਡੀਓ ਨੂੰ ਨਿਊਯਾਰਕ ’ਚ ਭਾਰਤੀ ਕੌਂਸਲੇਟ ਜਨਰਲ ਵੱਲੋਂ ‘ਐਕਸ’ ’ਤੇ ਪੋਸਟ ਕੀਤਾ ਗਿਆ ਹੈ। ਨੂਈ ਨੇ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਯੂਨੀਵਰਸਿਟੀ ਅਤੇ ਕੋਰਸ ਦੀ ਚੋਣ ਸੋਚ-ਸਮਝ ਕੇ ਕਰਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×