ਭਾਰਤੀ ਯੂਨੀਵਰਸਿਟੀਆਂ ਨੂੰ ਵਿਦੇਸ਼ੀ ਸੰਸਥਾਵਾਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਦੇਣ ਦੀ ਇਜਾਜ਼ਤ ਹੋਵੇਗੀ: ਯੂਜੀਸੀ
12:26 PM Jun 11, 2024 IST
ਨਵੀਂ ਦਿੱਲੀ, 11 ਜੂਨ
ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸ਼ਨ 2024-25 ਤੋਂ ਦੋ ਵਾਰ ਜੁਲਾਈ-ਅਗਸਤ ਅਤੇ ਜਨਵਰੀ-ਫਰਵਰੀ ਵਿੱਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਸੰਸਥਾਵਾਂ ਇਹ ਯੋਜਨਾ ਲਾਗੂ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਲਾਭ ਹੋਵੇਗਾ ਜੋ ਬੋਰਡ ਇਮਤਿਹਾਨਾਂ ਦੇ ਨਤੀਜਿਆਂ ’ਚ ਦੇਰ, ਸਿਹਤ ਨਾਲ ਸਬੰਧਤ ਮਾਮਲਿਆਂ ਜਾਂ ਨਿੱਜੀ ਕਾਰਨਾਂ ਕਰਕੇ ਜੁਲਾਈ-ਅਗਸਤ ਸੈਸ਼ਨ ਵਿੱਚ ਕਿਸੇ ਵੀ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਤੋਂ ਖੁੰਝ ਜਾਂਦੇ ਹਨ।
Advertisement
Advertisement