For the best experience, open
https://m.punjabitribuneonline.com
on your mobile browser.
Advertisement

ਇੰਡੀਅਨ ਯੂਥ ਕਾਂਗਰਸ ਵੱਲੋਂ ‘ਨੌਕਰੀ ਦਿਓ, ਨਸ਼ਾ ਨਹੀਂ’ ਮੁਹਿੰਮ ਸ਼ੁਰੂ

07:26 AM Oct 17, 2024 IST
ਇੰਡੀਅਨ ਯੂਥ ਕਾਂਗਰਸ ਵੱਲੋਂ ‘ਨੌਕਰੀ ਦਿਓ  ਨਸ਼ਾ ਨਹੀਂ’ ਮੁਹਿੰਮ ਸ਼ੁਰੂ
ਇੰਡੀਅਨ ਯੂਥ ਕਾਂਗਰਸ ਵੱਲੋਂ ਮੁਹਿੰਮ ਦੇ ਆਗਾਜ਼ ਮੌਕੇ ਯੂਥ ਕਾਰਕੁਨਾਂ ਦਾ ਇਕੱਠ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਅਕਤੂਬਰ
ਇੰਡੀਅਨ ਯੂਥ ਕਾਂਗਰਸ ਨੇ ਅੱਜ ਇੱਕ ਵਿਸ਼ਾਲ ਯੂਥ ਕਾਨਫਰੰਸ ਦੇ ਰੂਪ ਵਿੱਚ ਆਪਣਾ ਨਵਾਂ ਪ੍ਰੋਗਰਾਮ “ਨੌਕਰੀ ਦਿਓ, ਨਸ਼ਾ ਨਹੀਂ” ਲਾਂਚ ਕੀਤਾ। ਦੇਸ਼ ਭਰ ਤੋਂ ਇੰਡੀਅਨ ਯੂਥ ਕਾਂਗਰਸ ਦੇ ਹਜ਼ਾਰਾਂ ਵਰਕਰ ਦਿੱਲੀ ਦਫ਼ਤਰ ਪੁੱਜੇ।
ਇਸ ਮੌਕੇ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ, ਸਚਿਨ ਪਾਇਲਟ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ, ਅਮੇਠੀ ਤੋਂ ਲੋਕ ਸਭਾ ਮੈਂਬਰ ਕਿਸ਼ੋਰੀ ਲਾਲ ਸ਼ਰਮਾ, ਦਿੱਲੀ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ, ਏਆਈਸੀਸੀ ਦੇ ਰਾਸ਼ਟਰੀ ਸਕੱਤਰ ਨੇਤਾ ਡਿਸੂਜ਼ਾ, ਕੁਨਾਲ ਚੌਧਰੀ, ਸਹਿ-ਸਕੱਤਰ ਡਾ. ਪਲਕ ਵਰਮਾ, ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ, ਐੱਨਐੱਸਯੂਆਈ ਦੇ ਰਾਸ਼ਟਰੀ ਪ੍ਰਧਾਨ ਵਰੁਣ ਚੌਧਰੀ, ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਭਾਗ ਲਿਆ। ਪੰਜਾਬ ਤੋਂ ਵੀ ਨੌਜਵਾਨ ਵੱਡੀ ਗਿਣਤੀ ਵਿੱਚ ਆਏ। ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੰਡੀਅਨ ਯੂਥ ਕਾਂਗਰਸ ਦਾ ਨਾਅਰਾ ਹੈ “ਨੌਕਰੀ ਦਿਓ, ਨਸ਼ੇ ਨਹੀਂ” ਨੌਜਵਾਨਾਂ ਨੂੰ ਵੱਧ ਰਹੀ ਬੇਰੁਜ਼ਗਾਰੀ ਅਤੇ ਨਸ਼ੇ ਦੇ ਕਾਰੋਬਾਰ ਖਿਲਾਫ ਇਨਸਾਫ ਦਿਵਾਉਣਾ ਹੈ। ਭਾਜਪਾ ਦੇ ਰਾਜ ਵਿੱਚ ਸਾਡੇ ਦੇਸ਼ ਦਾ ਭਵਿੱਖ ਖਤਰੇ ਵਿੱਚ ਹੈ। ਅੱਜ ਰਿਕਾਰਡਤੋੜ ਬੇਰੁਜ਼ਗਾਰੀ ਨਾਲ ਜੂਝ ਰਹੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ, ਜਿਸ ਦਾ ਸਿੱਧਾ ਸਬੰਧ ਭਾਜਪਾ ਨਾਲ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਅਤੇ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕੀਤਾ ਸੀ। ਇਹ ਵਾਅਦੇ ਪੂਰੇ ਨਹੀਂ ਹੋਏ-ਉਲਟਾ ਨੌਕਰੀਆਂ ਦੀ ਥਾਂ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ। ਵਿਦੇਸ਼ਾਂ ਤੋਂ ਕਾਲੇ ਧਨ ਦੀ ਥਾਂ ਵੱਡੀ ਮਾਤਰਾ ਵਿੱਚ ਨਸ਼ੇ ਆਏ ਹਨ। ਪਿਛਲੇ 10 ਸਾਲਾਂ ’ਚ ਦੇਸ਼ ਦੇ ਨੌਜਵਾਨਾਂ ਨਾਲ ਸਿਰਫ ਧੋਖਾ ਹੋਇਆ ਹੈ, ਇਸ ਦੇ ਖਿਲਾਫ ਯੂਥ ਕਾਂਗਰਸ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕਰ ਰਹੀ ਹੈ, ਜਿਸ ਦਾ ਉਦੇਸ਼ ਹੈ- ‘ਨੌਕਰੀ ਦਿਓ, ਨਸ਼ੇ ਨਹੀਂ’। ਉਨ੍ਹਾਂ ਮੁਹਿੰਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement

Advertisement
Advertisement
Author Image

Advertisement