ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਵੱਲੋਂ ਪਾਪੂਆ ਨਿਊ ਗਿਨੀ ਲਈ 10 ਲੱਖ ਡਾਲਰ ਦੀ ਮਦਦ ਦਾ ਐਲਾਨ

07:06 AM May 29, 2024 IST

ਨਵੀਂ ਦਿੱਲੀ, 28 ਮਈ
ਭਾਰਤ ਨੇ ਅੱਜ ਢਿੱਗਾਂ ਡਿੱਗਣ ਨਾਲ ਪ੍ਰਭਾਵਿਤ ਪਾਪੂਆ ਨਿਊ ਗਿਨੀ ਦੇ ਲੋਕਾਂ ਨੂੰ 10 ਲੱਖ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ। 24 ਮਈ ਨੂੰ ਟਾਪੂ ਦੇਸ਼ ਦੇ ਏਂਗਾ ਸੂਬੇ ਵਿਚ ਢਿੱਗਾਂ ਡਿੱਗਣ ਕਾਰਨ ਸੈਂਕੜੇ ਲੋਕ ਮਲਬੇ ਹੇਠ ਦੱਬ ਗਏ ਸਨ ਅਤੇ ਵੱਡੇ ਪੱਧਰ ’ਤੇ ਤਬਾਹੀ ਹੋਈ ਸੀ। ਪਾਪੂਆ ਨਿਊ ਗਿਨੀ ਦੇ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਉੱਥੇ ਹੁਣ ਤੱਕ 2,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਭਾਰਤ ਇਸ ਟਾਪੂ ਦੇਸ਼ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। -ਪੀਟੀਆਈ

Advertisement

Advertisement
Advertisement