ਭਾਰਤ ਦੀ ਆਰਥਿਕ ਵਿਕਾਸ ਦਰ 6.3 ਫ਼ੀਸਦੀ ਰਹਿਣ ਦੀ ਸੰਭਾਵਨਾ: ਵਿਸ਼ਵ ਬੈਂਕ
06:56 AM Oct 04, 2023 IST
Advertisement
ਨਵੀਂ ਦਿੱਲੀ/ਵਾਸ਼ਿੰਗਟਨ: ਵਿਸ਼ਵ ਬੈਂਕ ਨੇ ਕਿਹਾ ਹੈ ਕਿ ਆਲਮੀ ਚੁਣੌਤੀਆਂ ਦੇ ਬਾਵਜੂਦ ਸੇਵਾਵਾਂ ਦੇ ਖੇਤਰ ’ਚ ਤੇਜ਼ੀ ਕਾਰਨ ਭਾਰਤ ਦੀ ਆਰਥਿਕ ਵਿਕਾਸ ਦਰ ਚਾਲੂ ਵਿੱਤੀ ਵਰ੍ਹੇ ਵਿੱਚ 6.3 ਫ਼ੀਸਦੀ ਦੀ ਦਰ ਨਾਲ ਵਧਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦੱਖਣੀ-ਏਸ਼ਿਆਈ ਖਿੱਤੇ ਦੇ ਅਹਿਮ ਅੰਗ ਮੰਨੇ ਜਾਂਦੇ ਭਾਰਤ ਦੀ ਆਰਥਿਕ ਵਿਕਾਸ ਦਰ ਸਾਲ 2023-24 ਵਿੱਚ 6.3 ਫ਼ੀਸਦੀ ਰਹਿਣ ਦੀ ਉਮੀਦ ਹੈ ਜਦਕਿ ਇਸੇ ਵਰ੍ਹੇ ਅਪਰੈਲ ’ਚ ਵੀ ਇਸਦੇ 6.3 ਫ਼ੀਸਦੀ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਸੀ। ਭਾਰਤ ਨੇ ਸਾਲ 2022-23 ਵਿੱਚ 7.2 ਫ਼ੀਸਦੀ ਵਿਕਾਸ ਦਰ ਦਰਜ ਕੀਤੀ ਸੀ। -ਪੀਟੀਆਈ
Advertisement
Advertisement