ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਨਾਲ ਭਾਰਤ ਦੇ ਸਬੰਧ ਅੱਜ ਵੀ ਚੁਣੌਤੀਪੂਰਨ: ਵਿਦੇਸ਼ ਰਾਜ ਮੰਤਰੀ

06:44 AM Nov 29, 2024 IST

ਨਵੀਂ ਦਿੱਲੀ, 28 ਨਵੰਬਰ
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨਾਲ ਭਾਰਤ ਦੇ ਸਬੰਧ ਅੱਜ ਵੀ ਚੁਣੌਤੀਪੂਰਨ ਹਨ ਕਿਉਂਕਿ ਉਥੋਂ ਦੀ ਸਰਕਾਰ ਭਾਰਤ ਵਿਰੋਧੀ ਏਜੰਡੇ ਦੀ ਹਮਾਇਤ ਕਰਨ ਵਾਲਿਆਂ ਨੂੰ ਸਿਆਸੀ ਪਨਾਹ ਦਿੰਦੀ ਹੈ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਰਾਜ ਸਭਾ ’ਚ ਇਕ ਸਵਾਲ ਦੇ ਲਿਖਤੀ ਜਵਾਬ ’ਚ ਕਿਹਾ ਕਿ ਇਕ-ਦੂਜੇ ਦੀਆਂ ਚਿੰਤਾਵਾਂ, ਖੇਤਰੀ ਅਖੰਡਤਾ ਅਤੇ ਖੁਦਮੁਖਤਿਆਰੀ ਦਾ ਸਨਮਾਨ ਕਿਸੇ ਵੀ ਸਥਿਰ ਦੁਵੱਲੇ ਸਬੰਧਾਂ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਕਿਹਾ ਕਿ ਵੈਨਕੂਵਰ ’ਚ ਭਾਰਤੀ ਕੌਂਸੁਲੇਟ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ’ਤੇ ਆਡੀਓ ਅਤੇ ਵੀਡੀਓ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਨਿੱਜੀ ਗੱਲਬਾਤ ਰਿਕਾਰਡ ਹੋ ਰਹੀ ਹੈ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਦੁਵੱਲੇ ਸਬੰਧਾਂ ਬਾਰੇ ਇਕ-ਦੂਜੇ ਦੇ ਸੰਪਰਕ ’ਚ ਹਨ। ਕੈਨੇਡਾ ’ਚ ਭਾਰਤੀ ਸਫ਼ੀਰਾਂ ਦੀ ਸੁਰੱਖਿਆ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਦੌਰਾਨ ਵੱਖਵਾਦੀਆਂ ਦੀ ਹਿੰਸਾ ਤੋਂ ਭਾਰਤੀ ਵਣਜ ਅਤੇ ਕੈਂਪਾਂ ਨੂੰ ਸੁਰੱਖਿਆ ਦੇਣ ’ਚ ਅਧਿਕਾਰੀਆਂ ਨੇ ਆਪਣੀ ਅਸਮਰੱਥਤਾ ਜ਼ਾਹਿਰ ਕੀਤੀ ਹੈ। ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਅਬਦੁੱਲ ਵਹਾਬ ਨੇ ਵਿਦੇਸ਼ ਮੰਤਰਾਲੇ ਤੋਂ ਸਵਾਲ ਪੁੱਛਿਆ ਸੀ ਕਿ ਕੀ ਇਹ ਸੱਚ ਹੈ ਕਿ ਪਹਿਲਾਂ ਵੀ ਕੈਨੇਡਾ ਨਾਲ ਭਾਰਤ ਦੇ ਸਬੰਧ ਖ਼ਰਾਬ ਹੋਏ ਹਨ। -ਪੀਟੀਆਈ

Advertisement

Advertisement