For the best experience, open
https://m.punjabitribuneonline.com
on your mobile browser.
Advertisement

ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸੰਕੇਤਕ ਧਰਨਾ

10:32 AM Aug 31, 2024 IST
ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸੰਕੇਤਕ ਧਰਨਾ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਅਗਸਤ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਡੀਸੀ ਦਫ਼ਤਰ ਮਾਲੇਰਕੋਟਲਾ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਸੰਦੀਪ ਸਿੰਘ ਨੇ ਕਿਹਾ ਕਿ ਯੂਨੀਅਨ ਦੀ ਸੂਬਾਈ ਲੀਡਰਸ਼ਿਪ ਨੇ ਪੰਜਾਬ ਸਰਕਾਰ ਨੂੰ 16 ਅਗਸਤ ਤੱਕ ਯੂਨੀਅਨ ਦੀਆਂ ਮੰਗਾਂ ਦੀ ਪੂਰਤੀ ਲਈ ਪੱਤਰ ਭੇਜਿਆ ਸੀ ਪਰ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਤਵੱਜੋ ਨਹੀਂ ਦਿੱਤੀ। ਯੂਨੀਅਨ ਨੇ ਫਿਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ 4 ਸਤੰਬਰ ਤੱਕ ਯੂਨੀਅਨ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ ਪਰ ਸਰਕਾਰ ਨੇ ਨਾ ਤਾਂ ਯੂਨੀਅਨ ਨਾਲ ਮੀਟਿੰਗ ਕੀਤੀ ਗਈ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement