ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ ਖ਼ਿਲਾਫ਼ ਪਿੱਦੀ ਵਾਸੀ ਇਕਜੁੱਟ

01:36 PM Jun 05, 2023 IST

ਗੁਰਬਖਸ਼ਪੁਰੀ

Advertisement

ਤਰਨ ਤਾਰਨ, 4 ਜੂਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਲਾਕੇ ਦੇ ਪਿੰਡ ਪਿੱਦੀ ਵਿੱਚ ਅੱਜ ਮੀਟਿੰਗ ਕੀਤੀ ਗਈ| ਇਸ ਵਿੱਚ ਇਲਾਕੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਨਵੇਂ ਉਤਸ਼ਾਹ ਨਾਲ ਉੱਠੀ ਜਥੇਬੰਦੀ ਨੇ ਨਸ਼ਿਆਂ ਨੂੰ ਰੋਕਣ ਵਿੱਚ ਉਮੀਦ ਕੀਤੀ ਸਫ਼ਲਤਾ ਹਾਸਲ ਨਾ ਕਰਨ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਬਜਾਇ ਇਲਾਕੇ ਅੰਦਰ ਨਸ਼ਿਆਂ ਦੀ ਭਰਮਾਰ ਪਹਿਲਾਂ ਨਾਲੋਂ ਜ਼ਿਆਦਾ ਹੋ ਗਈ ਹੈ|

Advertisement

ਬੀਬੀ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਨੂੰ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਫਤਿਹ ਸਿੰਘ ਪਿੱਦੀ, ਗੁਰਜੀਤ ਸਿੰਘ ਘੈਣਾ ਅਤੇ ਬੀਬੀ ਦਵਿੰਦਰ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ ਕਿਹਾ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਦੇ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਲ ਖੋਖਲੇ ਸਾਬਤ ਹੋ ਰਹੇ ਹਨ|

ਨਸ਼ਾ ਹੁਣ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ| ਬੁਲਾਰਿਆਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਨਸ਼ਿਆਂ ਦਾ ਸੇਵਨ ਸਰਕਾਰੀ ਮੁਲਾਜ਼ਮਾਂ ਤੇ ਕਈ ਅਧਿਕਾਰੀਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇਸ ਕਾਰੋਬਾਰ ਵਿੱਚ ਹਿੱਸੇਦਾਰੀ ਵੀ ਹੈ। ਉਨ੍ਹਾਂ ਸਰਕਾਰੀ ਨਸ਼ਾ ਛੁਡਾਊ ਸੈਂਟਰਾਂ ਤੋਂ ਮਿਲਣ ਵਾਲੀ ਗੋਲੀ ਦੇ ਖੁੱਲ੍ਹੀ ਮਾਰਕੀਟ ਵਿੱਚ ਬਲੈਕ ਮਾਰਕੀਟ ਵਿੱਚ ਵਿਕਣ ਦਾ ਵੀ ਦੋਸ਼ ਲਗਾਇਆ ਹੈ| ਜਥੇਬੰਦੀ ਨੇ ਇਸ ਦੀ ਰੋਕਥਾਮ ਕਰਨ ਵਿਚ ਵਿੱਚ ਪ੍ਰਸ਼ਾਸਨ ਦੇ ਅਸਫ਼ਲ ਰਹਿਣ ਤੇ ਜਥੇਬੰਦੀ ਦੇ ਸੜਕਾਂ ਉੱਤੇ ਆਉਣ ਦੀ ਚਿਤਾਵਨੀ ਦਿੱਤੀ ਹੈ| ਇਸ ਮੌਕੇ ਹਰਜਿੰਦਰ ਸਿੰਘ ਜਿੰਦਾ, ਗੁਰਸ਼ਰਨ ਸਿੰਘ, ਸਵਿੰਦਰਪਾਲ ਸਿੰਘ, ਸੁਖਵੰਤ ਸਿੰਘ, ਬਲਵਿੰਦਰ ਕੌਰ, ਨਿੰਦਰ ਕੌਰ, ਸਵਿੰਦਰ ਕੌਰ, ਗੁਰਮੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

Advertisement
Advertisement