ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Indo-US Ties: ਮੋਦੀ ਅਗਲੇ ਹਫ਼ਤੇ ਕਰਨਗੇ ਅਮਰੀਕੀ ਸਦਰ Trump ਨਾਲ ਮੁਲਾਕਾਤ

07:48 PM Feb 07, 2025 IST
featuredImage featuredImage
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ। -ਫਾਈਲ ਫੋਟੋ

ਅਮਰੀਕਾ ਫੇਰੀ ਤੋਂ ਪਹਿਲਾਂ ਫਰਾਂਸ ਵੀ ਜਾਣਗੇ ਮੋਦੀ; ਕਰਨਗੇ ਫਰਾਂਸੀਸੀ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ, 7 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 12 ਫਰਵਰੀ ਤੋਂ ਦੋ-ਰੋਜ਼ਾ ਸਰਕਾਰੀ ਦੌਰੇ ਉਤੇ ਅਮਰੀਕਾ ਜਾਣਗੇ। ਇਸ ਦੌਰਾਨ ਉਹ ਅਮਰੀਕਾ ਦੇ ਸਦਰ ਡੋਨਲਡ ਟਰੰਪ (President Donald Trump) ਨਾਲ ਮੁਲਾਕਾਤ ਕਰਨਗੇ।
ਇਹ ਜਾਣਕਾਰੀ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਦਿੱਤੀ। ਵਿਦੇਸ਼ ਸਕੱਤਰ ਵਿਕਰਮ ਮਿਸਰੀ (Foreign Secretary Vikram Misri) ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਦੀ ਦੀ ਫੇਰੀ ਭਾਰਤ ਤੇ ਅਮਰੀਕਾ ਦੇ ਦੁਵੱਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਇਨ੍ਹਾਂ ਨੂੰ ਨਵੀਂ ਦਿਸ਼ਾ ਦੇਵੇਗੀ।
ਅਮਰੀਕਾ ਜਾਣ ਤੋਂ ਪਹਿਲਾਂ ਮੋਦੀ 10 ਤੋਂ 12 ਫਰਵਰੀ ਤੱਕ ਫਰਾਂਸ ਦੌਰੇ ’ਤੇ ਹੋਣਗੇ, ਜਿੱਥੇ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ (French President Emmanuel Macron) ਨਾਲ ‘ਏਆਈ ਐਕਸ਼ਨ ਸਮਿਟ’ (AI Action Summit) ਦੀ ਸਹਿ-ਪ੍ਰਧਾਨਗੀ ਕਰਨਗੇ।
ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ‘ਇੰਟਰਨੈਸ਼ਨਲ ਥਰਮੋਨਿਊਕਲੀਅਰ ਐਕਸਪੈਰੀਮੈਂਟਲ ਰਿਐਕਟਰ’ (International Thermonuclear Experimental Reactor) ਵਾਲੇ ਸਥਾਨ ਕਦਾਹਾਸ਼ (Cadarache) ਦਾ ਦੌਰਾ ਕਰਨਗੇ, ਜਿਸ ਵਿੱਚ ਭਾਰਤ ਵੀ ਭਾਈਵਾਲ ਹੈ। -ਪੀਟੀਆਈ

Advertisement

 

Advertisement
Advertisement