ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਡੋਨੇਸ਼ੀਆ: ਪੂਰਬੀ ਤਰਨਾਤ ਟਾਪੂ ’ਤੇ ਹੜ੍ਹ ਕਾਰਨ 13 ਹਲਾਕ

07:56 AM Aug 26, 2024 IST

ਤਰਨਾਤ ਟਾਪੂ, 25 ਅਗਸਤ
ਇੰਡੋਨੇਸ਼ੀਆ ਦੇ ਪੂਰਬੀ ਤਰਨਾਤ ਟਾਪੂ ’ਤੇ ਮੀਂਹ ਪੈਣ ਮਗਰੋਂ ਆਏ ਹੜ੍ਹਾਂ ਕਾਰਨ ਅੱਜ 13 ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਨਿਵਾਸੀਆਂ ਨਾਲ ਮਿਲ ਕੇ ਕੰਮ ਕਰ ਰਹੇ ਰਾਹਤ ਕਰਮੀਆਂ ਨੇ ਉੱਤਰੀ ਮਲੂਕੁ ਸੂਬੇ ਦੇ ਰੂਆ ਪਿੰਡ ’ਚੋਂ ਕੁੱਝ ਲਾਸ਼ਾਂ ਬਰਾਮਦ ਕੀਤੀਆਂ ਹਨ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਇਲਾਕੇ ਵਿੱਚ ਅਚਾਨਕ ਆਏ ਹੜ੍ਹ ਨੇ ਰਿਹਾਇਸ਼ੀ ਇਲਾਕਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਦਰਜਨਾਂ ਇਮਾਰਤਾਂ ਅਤੇ ਮਕਾਨ ਢਹਿ ਗਏ। ਮੌਸਮ ਵਿਭਾਗ ਅਨੁਸਾਰ ਤਰਨਾਤ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਆਉਂਦੇ ਦਿਨੀਂ ਵੀ ਭਾਰੀ ਮੀਂਹ ਪੈ ਸਕਦਾ ਹੈ। ਸਥਾਨਕ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਵਿੱਚ ਭਾਰੀ ਮੀਂਹ ਕਾਰਨ ਅਕਸਰ ਹੀ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਵਰਗੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। -ਏਪੀ

Advertisement

Advertisement
Advertisement