ਇੰਦਰਾਨੀ ਮੁਖਰਜੀ ਨੂੰ ਵਿਦੇਸ਼ ਜਾਣ ਦੀ ਮਿਲੀ ਛੋਟ ਬੰਬੇ ਹਾਈ ਕੋਰਟ ਵੱਲੋਂ ਰੱਦ
02:04 PM Sep 27, 2024 IST
Advertisement
ਮੁੰਬਈ, 27 ਸਤੰਬਰ
Sheena Bora murder case: ਸਾਬਕਾ ਮੀਡੀਆ ਐਗਜ਼ੈਕਟਿਵ ਇੰਦਰਾਨੀ ਮੁਖਰਜੀ, ਜੋ ਆਪਣੀ ਧੀ ਸ਼ੀਨਾ ਬੋਰਾ ਦੇ ਕਤਲ ਕੇਸ ਦੀ ਮੁੱਖ ਮੁਲਜ਼ਮ ਹੈ, ਨੂੰ ਵਿਦੇਸ਼ ਜਾਣ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੀ ਗਈ ਛੋਟ ਨੂੰ ਬੰਬੇ ਹਾਈ ਕਰੋਟ ਨੇ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਜਸਟਿਸ ਸ਼ਿਆਮ ਚਾਂਡਕ ਦੇ ਸਿੰਗਲ ਜੱਜ ਬੈਂਚ ਨੇ ਇਸ ਸਬੰਧੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਦਾਇਰ ਅਪੀਲ ਨੂੰ ਮਨਜ਼ੂਰ ਕਰਦਿਆਂ ਇਹ ਫ਼ੈਸਲਾ ਸੁਣਾਇਆ।
ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਇੰਦਰਾਨੀ ਸੰਗੀਨ ਜੁਰਮ ਤਹਿਤ ਮੁਕੱਦਮੇ ਦਾ ਸਾਹਮਣਾ ਕਰ ਰਹੀ ਹੈ ਅਤੇ ਇਸ ਕਾਰਨ ਉਸ ਵੱਲੋਂ ਭਾਰਤ ਤੋਂ ਭੱਜ ਜਾਣ ਦੇ ਬਹੁਤ ਆਸਾਰ ਹਨ। ਵਿਸ਼ੇਸ਼ ਅਦਾਲਤ ਨੇ 19 ਜੁਲਾਈ ਨੂੰ ਜਾਰੀ ਆਪਣੇ ਹੁਕਮਾਂ ਵਿਚ ਇੰਦਰਾਨੀ ਨੂੰ ਯੂਰਪ (ਸਪੇਨ ਤੇ ਬਰਤਾਨੀਆ) ਦਾ ਦੌਰਾ ਕਰਨ ਦੀ ਇਜਾਜ਼ਤ ਦਿੱਤੀ ਸੀ। -ਪੀਟੀਆਈ
Advertisement
Advertisement
Advertisement