ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤਕਾਰਾਂ ਦੀ ਸਲਾਹ ਨਾਲ ਬਣੇਗੀ ਸਨਅਤ ਨੀਤੀ: ਸੌਂਦ

07:48 AM Oct 22, 2024 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਮੰਤਰੀ ਨੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀ ਲਾਗੂ ਕਰਨ ਦਾ ਭਰੋਸਾ ਦਿੱਤਾ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸ੍ਰੀ ਸੌਂਦ ਨੇ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ ’ਚ 88 ਹਜ਼ਾਰ ਕਰੋੜ ਰੁਪਏ ਦੇ ਕਰੀਬ ਨਿਵੇਸ਼ ਆ ਚੁੱਕਿਆ ਹੈ ਅਤੇ ਇਹ ਗਤੀ ਤੇਜ਼ੀ ਨਾਲ ਜਾਰੀ ਹੈ।

Advertisement
Advertisement