ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤਕਾਰਾਂ ਵੱਲੋਂ ਗਲਾਡਾ ਅਧਿਕਾਰੀ ਨਾਲ ਮੁਲਾਕਾਤ

07:01 AM Aug 29, 2024 IST
ਗਲਾਡਾ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਦੁਕਾਨਦਾਰ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ: ਮਿਸਿੰਗ ਲਿੰਕ ਸ਼ਾਪਕੀਪਰ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਏਸੀਏ ਗਲਾਡਾ ਉਜਸਵੀ ਅਲੰਕਾਰ ਨੂੰ ਮਿਲ ਕੇ ਮਿਸਿੰਗ ਲਿੰਕ 2 ’ਤੇ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਾਇਆ। ਜਥੇਬੰਦੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿੱਚ ਦੁਕਾਨਦਾਰਾਂ ਨੇ ਇਕ ਮੈਮੋਰੰਡਮ ਵੀ ਦਿੱਤਾ ਜਿਸ ਵਿੱਚ ਮਿਸਿੰਗ ਲਿੰਕ ਸੜਕ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੀ ਮੰਗ ਕੀਤੀ। ਸਲੂਜਾ ਨੇ ਦੱਸਿਆ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਫਿਰੋਜ਼ਪੁਰ ਰੋਡ ਦੀ ਟਰੈਫਿਕ ਨੂੰ ਮਾਲੇਰਕੋਟਲਾ ਜਾਣ ਦੀ ਸਹੂਲਤ ਮਿਲੇਗੀ ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਏਸੀਏ ਗਲਾਡਾ ਨੇ ਵਫ਼ਦ ਦੀਆਂ ਸਾਰੀਆਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਗੁਰਮੇਲ ਸਿੰਘ ਗੇਲੀ, ਨਰੇਸ਼ ਕੁਮਾਰ, ਸੰਦੀਪ ਪੁਰੀ, ਮਨਜੀਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement