For the best experience, open
https://m.punjabitribuneonline.com
on your mobile browser.
Advertisement

ਇਨੈਲੋ ਉਮੀਦਵਾਰ ਸੰਦੀਪ ਲੋਟ ਵੱਲੋਂ ਵੋਟਰਾਂ ਨਾਲ ਰਾਬਤਾ

07:44 AM May 06, 2024 IST
ਇਨੈਲੋ ਉਮੀਦਵਾਰ ਸੰਦੀਪ ਲੋਟ ਵੱਲੋਂ ਵੋਟਰਾਂ ਨਾਲ ਰਾਬਤਾ
ਚੋਣ ਜਲਸੇ ਮੌਕੇ ਇਨੈਲੋ ਉਮੀਦਵਾਰ ਸੰਦੀਪ ਲੋਟ ਤੇ ਹੋਰ ਆਗੂ। -ਫੋਟੋ: ਪ੍ਰਭੂ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 5 ਮਈ
ਲੋਕ ਸਭਾ ਹਲਕੇ ਤੋਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਉਮੀਦਵਾਰ ਸੰਦੀਪ ਲੋਟ ਨੇ ਲੋਕਾਂ ਤੋਂ ਹਮਾਇਤ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਸੰਸਦ ਮੈਂਬਰ ਚੁਣੇ ਜਾਂਦੇ ਹਨ ਤਾਂ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਲਾਗੂ ਕਰਵਾਉਣ ਲਈ ਸੰਸਦ ਵਿੱਚ ਆਵਾਜ਼ ਚੁੱਕਣਗੇ। ਸਿਰਸਾ ’ਚ ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਟ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਜਿਥੇ ਲੋਕਾਂ ਲਈ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਉਥੇ ਹੀ ਉਨ੍ਹਾਂ ਨੇ ਮਜ਼ਦੂਰ ਵਰਗ ਦੇ ਹੱਕਾਂ ਦੀ ਵਕਾਲਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਹਮੇਸ਼ਾ ਮਜ਼ਦੂਰ ਵਰਗ ਨੂੰ ਅੱਗੇ ਰੱਖਿਆ ਸੀ ਅਤੇ ਉਨ੍ਹਾਂ ਦੇ ਦਿਖਾਏ ਰਾਹ ’ਤੇ ਚਲਦੇ ਹੋਏ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਅਤੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਕੰਮ ਕਰ ਰਹੇ ਸਨ। ਸੰਦੀਪ ਲੋਟ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ’ਤੇ ਜ਼ੁਲਮ ਕੀਤਾ ਗਿਆ ਹੈ ਤੇ ਭਾਜਪਾ ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਆਦਿ ਮੁੱਦਿਆਂ ’ਤੇ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਨੈਲੋ ਮਹਿੰਗਾਈ ਤੇ ਬੇਰੁਜ਼ਗਾਰੀ ਆਦਿ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ’ਚ ਜਾ ਰਹੀ ਹੈ ਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ’ਤੇ ਗੋਕੁਲ ਸੇਤੀਆ, ਇਨੈਲੋ ਸ਼ਹਿਰੀ ਪ੍ਰਧਾਨ ਗੰਗਾ ਰਾਮ ਬਜਾਜ ਨੇ ਵੀ ਲੋਕਾਂ ਸੰਬੋਧਨ ਕੀਤਾ ਤੇ ਵੋਟਾਂ ਦੀ ਅਪੀਲ ਕੀਤੀ।

Advertisement

Advertisement
Author Image

Advertisement
Advertisement
×