ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨੀ ਫੌਜੀਆਂ ਵੱਲੋਂ ਘੁਸਪੈਠ ਅਤੇ ਐਲਓਸੀ ’ਤੇ ਜੰਗਬੰਦੀ ਦੀ ਉਲੰਘਣਾ

11:34 AM Apr 02, 2025 IST
ਜੰਮੂ ਕਸ਼ਮੀਰ ’ਚ ਕੰਟਰੋਲ ਰੇਖਾ ਨੇੜੇ ਬਰਫ ਨਾਲ ਢਕੇ ਇਲਾਕੇ ਵਿੱਚ ਗਸ਼ਤ ਕਰਦੇ ਹੋਏ ਸੀਮਾ ਸੁਰੱਖਿਆ ਬਲ ਦੇ ਜਵਾਨ। - ਫਾਈਲ ਫੋਟੋ: ਏਐੱਨਆਈ

ਜੰਮੂ, 2 ਅਪਰੈਲ

Advertisement

ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ’ਤੇ ਗੋਲੀਬਾਰੀ ਕਰਕੇ ਭਾਰਤੀ ਪਾਸੇ ਘੁਸਪੈਠ ਕੀਤੀ ਅਤੇ ਜੰਗਬੰਦੀ ਦੀ ਉਲੰਘਣਾ ਵੀ ਕੀਤੀ। ਇਕ ਰੱਖਿਆ ਬੁਲਾਰੇ ਨੇ ਕਿਹਾ ਇਹ ਉਲੰਘਣਾ ਮੰਗਲਵਾਰ ਦੁਪਹਿਰ 1.10 ਵਜੇ ਹੋਈ ਅਤੇ ਭਾਰਤੀ ਫੌਜਾਂ ਨੇ "ਨਿਯੰਤਰਿਤ ਅਤੇ ਕੈਲੀਬ੍ਰੇਟਿਡ" ਜਵਾਬੀ ਕਾਰਵਾਈ ਕੀਤੀ। ਜਦੋਂ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਾਲੇ ਪਾਸੇ ਕਿਸੇ ਜਾਨੀ ਨੁਕਸਾਨ ਦਾ ਕੋਈ ਜ਼ਿਕਰ ਨਹੀਂ ਕੀਤਾ।

ਅਧਿਕਾਰਤ ਸੂਤਰਾਂ ਨੇ ਕਿਹਾ ਕਿ ਧਮਾਕੇ ਅਤੇ ਦੋਵਾਂ ਪਾਸਿਆਂ ਵਿਚਕਾਰ ਹੋਈ ਗੋਲੀਬਾਰੀ ਵਿਚ ਦੁਸ਼ਮਣ ਦੇ ਪੰਜ ਸੈਨਿਕ ਜ਼ਖਮੀ ਹੋ ਗਏ। ਜੰਮੂ ਸਥਿਤ ਰੱਖਿਆ ਪੀਆਰਓ ਲੈਫਟੀਨੈਂਟ ਕਰਨਲ ਸੁਨੀਲ ਬਰਟਵਾਲ ਨੇ ਇਕ ਬਿਆਨ ਵਿੱਚ ਕਿਹਾ, "01 ਅਪਰੈਲ 2025 ਨੂੰ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਫੌਜ ਦੀ ਘੁਸਪੈਠ ਕਾਰਨ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਇਕ ਮਾਈਨ ਧਮਾਕਾ ਹੋਇਆ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਵੱਲੋਂ ਬਿਨਾਂ ਭੜਕਾਹਟ ਦੇ ਗੋਲੀਬਾਰੀ ਅਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ।" ਉਨ੍ਹਾਂ ਕਿਹਾ ਕਿ ਫੌਜਾਂ ਨੇ ਕੰਟਰੋਲ ਰੇਖਾ (ਐਲਓਸੀ) ’ਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ, ਸਥਿਤੀ ਕਾਬੂ ਹੇਠ ਹੈ ਅਤੇ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement