ਕੁਪਵਾੜਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ; ਦੋ ਅਤਿਵਾਦੀ ਹਲਾਕ
08:04 AM Oct 06, 2024 IST
ਸ੍ਰੀਨਗਰ, 5 ਅਕਤੂਬਰ
ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ’ਤੇ ਫ਼ੌਜ ਦੇ ਚੌਕਸ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰਦਿਆਂ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਗੁਗਲਧਾਰ ਖੇਤਰ ’ਚ ਫ਼ੌਜ ਨੇ ਦੋ ਅਣਪਛਾਤੇ ਅਤਿਵਾਦੀਆਂ ਨੂੰ ਮਾਰ ਦਿੱਤਾ, ਜਦੋਂ ਕੰਟਰੋਲ ਰੇਖਾ ਦੇ ਪਾਰ ਤੋਂ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਗਿਆ। ਸ੍ਰੀਨਗਰ ਹੈੱਡਕੁਆਰਟਰ ਸਥਿਤ ਸੈਨਾ ਦੀ 15 ਕੋਰ ਨੇ ਆਪਣੇ ਐਕਸ ’ਤੇ ਪੋਸਟ ਕੀਤਾ, ‘ਚੱਲ ਰਹੇ ਅਪਰੇਸ਼ਨ ਗੁਗਲਧਾਰ ਵਿੱਚ ਸੁਰੱਖਿਆ ਬਲਾਂ ਵੱਲੋਂ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਅਪਰੇਸ਼ਨ ਜਾਰੀ ਹੈ।’ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਾਰਨ ਅੰਦਰੂਨੀ ਇਲਾਕਿਆਂ ਅਤੇ ਕੰਟਰੋਲ ਰੇਖਾ ਦੇ ਨਾਲ-ਨਾਲ ਅਤਿਵਾਦ ਅਤੇ ਘੁਸਪੈਠ ਵਿਰੋਧੀ ਮੁਹਿੰਮ ਨੂੰ ਵਧਾ ਦਿੱਤਾ ਗਿਆ ਸੀ। -ਆਈਏਐੱਨਐੱਸ
Advertisement
Advertisement