For the best experience, open
https://m.punjabitribuneonline.com
on your mobile browser.
Advertisement

ਪੁਣਛ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਦਹਿਸ਼ਤਗਰਦ ਹਲਾਕ

06:41 AM Jul 18, 2023 IST
ਪੁਣਛ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ  ਦੋ ਦਹਿਸ਼ਤਗਰਦ ਹਲਾਕ
Advertisement

ਪੁਣਛ/ਜੰਮੂ: ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨਾ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਦਿੱਤਾ। ਰੱਖਿਆ ਬੁਲਾਰੇ ਨੇ ਦੱਸਿਆ ਕਿ ਇੱਕ ਦਹਿਸ਼ਤਗਰਦ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਗੋਲੀ ਲੱਗਣ ਮਗਰੋਂ ਦੂਜੇ ਦੀ ਲਾਸ਼ ਪੁਣਛ ਨਦੀ ’ਚ ਵਹਿ ਗਈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹਥਿਆਰ ਤੇ ਅਸਲਾ ਵੀ ਬਰਾਮਦ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਕੰਟਰੋਲ ਰੇਖਾ ’ਤੇ ਭਾਰਤ ਵਾਲੇ ਪਾਸੇ ਪੁਣਛ ਨਦੀ ਕੋਲ ਸ਼ੱਕੀ ਗਤੀਵਿਧੀ ਦੇਖੇ ਜਾਣ ਸਬੰਧੀ ਮਿਲੀ ਸੂਚਨਾ ਮਗਰੋਂ ਇਹ ਅਪਰੇਸ਼ਨ ਚਲਾਇਆ ਗਿਆ ਸੀ। ਉਧਰ ਸੁਰੱਖਿਆ ਬਲਾਂ ਨੂੰ ਅੱਜ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਜੰਗਲਾਂ ਵਿੱਚੋਂ ਦੋ ਬਾਰੂਦੀ ਸੁਰੰਗਾਂ ਮਿਲੀਆਂ ਹਨ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×