ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੇ ਰਾਜ ਵਿੱਚ ਮਹਿੰਗਾਈ ਚਰਮ ਸੀਮਾ ’ਤੇ ਪੁੱਜੀ: ਕਟਾਰੂਚੱਕ

08:47 AM May 06, 2024 IST

ਪਠਾਨਕੋਟ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿੱਚ ਮਹਿੰਗਾਈ ਚਰਮ ਸੀਮਾ ’ਤੇ ਪੁੱਜ ਗਈ ਹੈ ਅਤੇ ਇਹ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਉਪਰ ਕਾਬੂ ਪਾਉਣ ਵਿੱਚ ਨਾਕਾਮ ਸਾਬਿਤ ਹੋਈ ਹੈ। ਇਸ ਨਾਲ ਗਰੀਬ ਹੋਰ ਗਰੀਬ ਅਤੇ ਕਾਰਪੋਰੇਟ ਘਰਾਣੇ ਮਾਲਾਮਾਲ ਹੋਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਜੋਈਆਂ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਕਾਸ ਕੁਮਾਰ, ਸੰਦੀਪ ਕੁਮਾਰ, ਨਰੇਸ਼ ਸੈਣੀ, ਪਵਨ ਸੈਣੀ, ਭੁਪਿੰਦਰ ਸਿੰਘ ਮੁੰਨਾ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਸ਼ ਦੀ ਏਨੀ ਮਾੜੀ ਹਾਲਤ ਤਾਂ ਅੰਗਰੇਜ਼ਾਂ ਵੇਲੇ ਵੀ ਨਹੀਂ ਸੀ। ਉਨ੍ਹਾਂ ਭਾਜਪਾ ਨੂੰ ਹਰਾ ਕੇ ਇਸ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਦਿੱਤਾ।

Advertisement

Advertisement
Advertisement