ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਆਰੰਭ

07:27 AM Oct 01, 2024 IST
ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ। -ਫੋਟੋ: ਭੰਗੂ

ਪਟਿਆਲਾ: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਮਗਰੋਂ ਅਖੰਡ ਪਾਠ ਆਰੰਭ ਹੋ ਗਏ ਹਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਭੁਪਿੰਦਰਪਾਲ ਸਿੰਘ ਅਤੇ ਗੁਰੂ ਤੇਗ ਬਹਾਦਰ ਸਾਹਿਬ ਜਥੇਦਾਰ ਦੇ ਅਹੁਦੇਦਾਰ ਵੀ ਸ਼ਾਮਲ ਸਨ। ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ 2 ਅਕਤੂਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੇਰ ਰਾਤ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। -ਖੇਤੀ ਪ੍ਰਤੀਨਿਧ

Advertisement

Advertisement