ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕਾ ਕਟਾਰੀਆ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

07:26 AM Aug 01, 2023 IST
ਪਿੰਡ ਚਾਂਦਪੁਰ ਰੁੜਕੀ ਵਿੱਚ ਨੀਂਹ ਪੱਥਰ ਰੱਖਦੇ ਹੋਏ ਵਿਧਾਇਕਾ ਸੰਤੋਸ਼ ਕਟਾਰੀਆ। -ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 31 ਜੁਲਾਈ
ਬਲਾਚੌਰ ਹਲਕੇ ਦੀ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਪਿੰਡ ਕਰਾਵਰ ਵਿੱਚ ਰਵਿਦਾਸ ਧਰਮਸ਼ਾਲਾ, ਸ਼ਿਵ ਧਰਮਸ਼ਾਲਾ, ਬਾਲਮੀਕ ਧਰਮਸ਼ਾਲਾ, ਗਲੀਆਂ-ਨਾਲੀਆਂ ਅਤੇ ਪਿੰਡ ਸਾਹਿਬਾ ’ਚ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਗਲੀਆਂ-ਨਾਲੀਆਂ, ਪਿੰਡ ਚਾਂਦਪੁਰ ਰੁੜਕੀ ਵਿੱਚ ਐੱਸਸੀ ਧਰਮਸ਼ਾਲਾ ਅਤੇ ਥਾਪਰ ਮਾਡਲ ਤਹਿਤ ਛੱਪੜ ਦੀ ਰਿਟੇਨਿੰਗ ਦੀਵਾਰ ਦਾ ਕੰਮ ਸ਼ੁਰੂ ਕਰਵਾਉਣ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਕਤ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਵਿਧਾਨ ਸਭਾ ਹਲਕੇ ਦੇ ਸਮੂਹ ਪਿੰਡਾਂ ਦਾ ਸਮੁੱਚਾ ਵਿਕਾਸ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

Advertisement