For the best experience, open
https://m.punjabitribuneonline.com
on your mobile browser.
Advertisement

ਧਰਮ ਪ੍ਰਚਾਰ ਕਮੇਟੀ ਵੱਲੋਂ ਮਾਂ-ਬੋਲੀ ਸੰਭਾਲ ਲਹਿਰ ਦੀ ਆਰੰਭਤਾ

10:06 AM May 29, 2024 IST
ਧਰਮ ਪ੍ਰਚਾਰ ਕਮੇਟੀ ਵੱਲੋਂ ਮਾਂ ਬੋਲੀ ਸੰਭਾਲ ਲਹਿਰ ਦੀ ਆਰੰਭਤਾ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 28 ਮਈ
ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵੱਲੋਂ ਬਾਬਾ ਦੀਪ ਸਿੰਘ ਫੈੱਡਰੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ’ਤੇ ਮਾਂ ਬੋਲੀ ਸੰਭਾਲ ਲਹਿਰ ਦਾ ਆਰੰਭਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਦਾ ਆਗਾਜ਼ ਡਾ. ਸਤੀਸ਼ ਵਰਮਾ ਰਿਟਾ. ਮੁਖੀ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਰਦਿਆਂ ਪੰਜਾਬੀ ਦੀ ਚੜ੍ਹਤ ਬਾਬਤ ਚਾਨਣਾ ਪਾਇਆ। ਡਾ. ਜਸਬੀਰ ਸਿੰਘ ਸਾਬਰ, ਸਾਬਕਾ ਮੁਖੀ ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਅੱਜ-ਕੱਲ੍ਹ ਚਾਚੀ, ਮਾਮੀ, ਮਾਸੀ ਤੇ ਭੂਆ ਵਰਗੇ ਨਿੱਘੇ ਤੇ ਪਿਆਰ ਭਰੇ ਸ਼ਬਦਾਂ ਦੀ ਥਾਂ ਅੰਕਲ, ਆਂਟੀ ਸ਼ਬਦਾਂ ਨੇ ਲੈ ਲਈ ਹੈ। ਡਾ. ਮਨਜਿੰਦਰ ਸਿੰਘ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਜਿੱਥੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਪ੍ਰਭਾਵ ਵਧ ਰਿਹਾ ਹੈ, ਉੱਥੇ ਗੂਗਲ ਪੰਜਾਬੀ ਭਾਸ਼ਾ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ, ਕਿਉਂਕਿ ਪੰਜਾਬੀ ਵਿੱਚ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਹੀ ਨਹੀਂ ਹੋ ਰਿਹਾ। ਸਕੂਲੀ ਵਿਦਿਆਰਥੀਆਂ ਵੱਲੋਂ ‘ਮੈਂ ਪੰਜਾਬੀ ਬੋਲਦੀ ਹਾਂ’ ਨਾਟਕ ਰਾਹੀਂ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਗੀਤਕਾਰ ਬੀਰ ਸਿੰਘ ਨੇ ਗੀਤ ਗਾ ਕੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਪੰਜਾਬੀ ਫਿਲਮਕਾਰ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬੀ ਫਿਲਮਾਂ ਵਿੱਚ ਕੰਮ ਕਰਨ ਤੋਂ ਪਹਿਲਾਂ ਨੌਜਵਾਨਾਂ ਨੂੰ ਪੰਜਾਬੀ ਵਿੱਚ ਮੁਹਾਰਤ ਦੇਣ ਲਈ ਟਰੇਨਿੰਗ ਦਿੱਤੀ ਜਾ ਰਹੀ ਹੈ।
ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬੀ ਦੀ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਮੈਂਬਰ ਹਰਮਨਜੀਤ ਸਿੰਘ ਨੇ ਕੀਤਾ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਯਕੀਨ ਦਿਵਾਇਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੰਜਾਬੀ ਮਾਂ ਬੋਲੀ ਪ੍ਰਤੀ ਅਦਬ, ਸਤਿਕਾਰ ਅਤੇ ਪੰਜਾਬੀ ਦੇ ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀਸ਼ਨਲ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਦੀਵਾਨ ਦੇ ਸਕੂਲਾਂ ਦੇ ਪ੍ਰਿੰਸੀਪਲ ਦਫ਼ਤਰਾਂ ਵਿੱਚ ਪੈਂਤੀ ਅੱਖਰੀ ਗੁਰਮੁੱਖੀ ਲਿਪੀ ਦੀਆਂ ਤਖਤੀਆਂ ਲਾਈਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement
Advertisement
×