ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਵਿੰਦ ਨੈਸ਼ਨਲ ਕਾਲਜ ਵਿੱਚ ‘ਪੁਸਤਕ ਸੰਵਾਦ’ ਪ੍ਰੋਗਰਾਮ ਦਾ ਆਗਾਜ਼

06:28 AM Aug 15, 2024 IST
ਵਿਦਿਆਰਥੀਆਂ ਨੂੰ ਕਿਤਾਬਾਂ ਵੰਡਦੇ ਹੋਏ ਪ੍ਰਿੰਸੀਪਲ ਡਾ. ਕਮਲਜੀਤ ਸੋਹੀ। -ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 13 ਅਗਸਤ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਸਿਰਜਣਾਤਮਕ ਰੁਚੀਆਂ ਪੈਦਾ ਕਰਨ ਲਈ ‘ਪੁਸਤਕ ਸੰਵਾਦ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਕਾਲਜ ਦੇ ਬੀ ਏ ਭਾਗ ਪਹਿਲਾ ਦੇ ਤਿੰਨ ਵਿਦਿਆਰਥੀ ਕਾਜਲ, ਸਿਮਰਨ ਅਤੇ ਰਮਨਦੀਪ ਕੌਰ ਨੂੰ ਪ੍ਰੋਫੈਸਰ ਰਾਕੇਸ਼ ਰਮਨ ਦੀ ਕਹਾਣੀਆਂ ਦੀ ਕਿਤਾਬ ‘ਹੇਰਵਾ’ ਅਤੇ ‘ਰੰਗ ਮਜੀਠੀ’ ਪੜ੍ਹਨ ਲਈ ਦਿੱਤੀ ਗਈ। ਪ੍ਰਿੰਸੀਪਲ ਡਾਕਟਰ ਕਮਲਜੀਤ ਸਿੰਘ ਸੋਹੀ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਗਿਆਨ ਦਾ ਪੱਧਰ ਵਧੇਗਾ।
ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਾਲਜ ਦੇ ਤਿੰਨ ਵਿਦਿਆਰਥੀਆਂ ਨੂੰ ਕਿਸੇ ਲੇਖਕ ਦੀ ਇੱਕ ਕਿਤਾਬ ਪੜ੍ਹਨ ਲਈ ਦਿੱਤੀ ਜਾਵੇਗੀ। ਵਿਦਿਆਰਥੀ ਨੂੰ ਕਿਤਾਬ ਪੜ੍ਹਨ ਅਤੇ ਇਸ ਉਪਰ ਆਪਣੇ ਵਿਚਾਰ ਲਿਖਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਸ ਕਿਤਾਬ ਨੂੰ ਪੜ੍ਹਨ ਉਪਰੰਤ ਵਿਦਿਆਰਥੀ ਨੂੰ ਸਹੀ ਵਿਚਾਰ ਪੇਸ਼ ਕਰਨ ’ਤੇ 100 ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਜਾਣਗੇ। ਪੰਜਾਬੀ ਵਿਭਾਗ ਵੱਲੋਂ ਹਰ ਮਹੀਨੇ ਦੇ ਅਖੀਰ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਉਸ ਪ੍ਰੋਗਰਾਮ ਵਿੱਚ ਤਿੰਨ ਵਿਦਿਆਰਥੀਆਂ ਵੱਲੋਂ ਪੜ੍ਹੀ ਕਿਤਾਬ ਦੇ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Advertisement

Advertisement