ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਮੈਂਬਰ ਵੱਲੋਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

07:16 AM Aug 22, 2024 IST
ਪਿੰਡ ਸਾਹਰੀ ਵਿੱਚ ਘਰਾਂ ਲਈ ਰਾਸ਼ੀ ਦੇ ਚੈੱਕ ਦਿੰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ।

ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਅਗਸਤ
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਮਰਨਾਈਆਂ ਖੁਰਦ ’ਚ 20 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਟਿਊਬਵੈੱਲ ਲੱਗਣ ਨਾਲ ਪਿੰਡ ਮਰਨਾਈਆਂ ਖੁਰਦ ਦੇ ਨਾਲ-ਨਾਲ ਨਵਾਂ ਮਰਨਾਈਆਂ ਅਤੇ ਅੱਤੋਵਾਲ ਦੇ 3500 ਤੋਂ ਵੱਧ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਦੋ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ।
ਇਸ ਦੌਰਾਨ ਡਾ. ਚੱਬੇਵਾਲ ਨੇ ਪਿੰਡ ਸਾਹਰੀ ਵਿੱਚ ਲੋੜਵੰਦ ਲੋਕਾਂ ਨੂੰ 89 ਘਰਾਂ ਦੀਆਂ ਛੱਤਾਂ ਦੀ ਮੁਰੰਮਤ ਵਾਸਤੇ 8.90 ਲੱਖ ਰੁਪਏ ਦੇ ਚੈੱਕ ਵੰਡੇ। ਡਾ. ਰਾਜ ਨੇ ਕਿਹਾ ਕਿ ਬੀਤੇ ਦਿਨੀਂ ਕੁਦਰਤੀ ਆਫ਼ਤ ਅਤੇ ਰੱਖ-ਰਖਾਅ ਦੀ ਘਾਟ ਕਾਰਨ ਲੋਕਾਂ ਦੇ ਮਕਾਨਾਂ ਦੀਆਂ ਛੱਤਾਂ ਟੁੱਟ ਗਈਆਂ ਸਨ। ਇਸ ਮੌਕੇ ਨੰਬਰਦਾਰ ਪ੍ਰਸ਼ੋਤਮ ਸਿੰਘ, ਭਰਤ ਲਾਲ, ਰਮਨਜੀਤ ਝਮਟ, ਬਲਜੀਤ ਸਿੰਘ, ਜਸਪਾਲ ਸਿੰਘ, ਰਾਜਿੰਦਰ ਕੁਮਾਰ, ਪੰਚ ਦਵਿੰਦਰ ਕੁਮਾਰ ਆਦਿ ਮੌਜੂਦ ਸਨ।

Advertisement

Advertisement