ਸੜਕ ਹਾਦਸੇ ਕਾਰਨ ਜ਼ਖ਼ਮੀ
11:26 AM Oct 27, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਇੱਥੋਂ ਦੇ ਸੈਕਟਰ-27/28 ਦੀ ਡਿਵਾਈਡਿੰਗ ਰੋਡ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਵਿਕਾਸ ਵਾਸੀ ਬਾਪੂ ਧਾਮ ਕਲੋਨੀ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਇਕ ਵਿਅਕਤੀ ਸੈਕਟਰ-27/28 ਵਾਲੀ ਡਿਵਾਈਡਿੰਗ ਸੜਕ ਤੋਂ ਲੰਘ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਪੀੜਤ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੈਕਟਰ-26 ਦੀ ਪੁਲੀਸ ਨੇ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement