For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਜ਼ਖ਼ਮੀ

08:29 AM Dec 24, 2023 IST
ਸੜਕ ਹਾਦਸੇ ’ਚ ਜ਼ਖ਼ਮੀ
Advertisement

ਰਤੀਆ (ਪੱਤਰ ਪ੍ਰੇਰਕ): ਪਿੰਡ ਨਾਗਪੁਰ ਤੋਂ ਬੀਤੇ ਦਿਨ ਦਵਾਈ ਲੈ ਕੇ ਪਿੰਡ ਲਠੇਰਾ ਜਾ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਕਾਰ ਚਾਲਕ ਨੇ ਲਾਪਰਵਾਹੀ ਵਰਤਦਿਆਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਸ਼ਹਿਰੀ ਥਾਣਾ ਦੀ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਇਹ ਮਾਮਲਾ ਪਿੰਡ ਲਠੇਰਾ ਦੇ ਜਗਰਾਜ ਸਿੰਘ ਪੁੱਤਰ ਜੇਠੂ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਗਰਾਜ ਨੇ ਦੋਸ਼ ਲਗਾਇਆ ਕਿ ਕਾਰ ਚਾਲਕ ਦੁਰਘਟਨਾ ਨੂੰ ਅੰਜਾਮ ਦੇਣ ਉਪਰੰਤ ਮੌਕੇ ਤੋਂ ਭੱਜ ਗਿਆ। ਸੜਕ ’ਤੇ ਡਿੱਗਣ ਉਪਰੰਤ ਉਸ ਨੂੰ ਰਾਹ ’ਚ ਜਾਂਦੇ ਰਾਹਗੀਰਾਂ ਨੇ ਇਲਾਜ ਲਈ ਰਤੀਆ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਪੁਲੀਸ ਨੇ ਸਬੰਧਤ ਆਲਟੋ ਕਾਰ ਦੇ ਚਾਲਕ ਖ਼ਿਲਾਫ਼ ਲਾਪਰਵਾਹੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×