For the best experience, open
https://m.punjabitribuneonline.com
on your mobile browser.
Advertisement

ਹਾਦਸੇ ’ਚ ਜ਼ਖ਼ਮੀ ਪੁਲੀਸ ਮੁਲਾਜ਼ਮ ਦੀ ਮੌਤ

10:03 AM May 08, 2024 IST
ਹਾਦਸੇ ’ਚ ਜ਼ਖ਼ਮੀ ਪੁਲੀਸ ਮੁਲਾਜ਼ਮ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 7 ਮਈ
ਤਿੰਨ ਦਿਨ ਪਹਿਲਾਂ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ ’ਤੇ ਮੋਟਰਸਾਈਕਲ ’ਤੇ ਸਵਾਰ ਦੋ ਪੁਲੀਸ ਕਰਮੀਆਂ ਦੀ ਇੱਕ ਕਾਰ ਨਾਲ ਹੋਈ ਸਿੱਧੀ ਟੱਕਰ ਵਿੱਚ ਜ਼ਖਮੀ ਹੋਏ ਪੁਲੀਸ ਕਰਮਚਾਰੀ ਚਰਨਜੀਤ ਸਿੰਘ ਦੀ ਬਠਿੰਡਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੱਸਣਯੋਗ ਹੈ ਕਿ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚ ਚਰਨਜੀਤ ਸਿੰਘ ਵੀ ਸ਼ਾਮਲ ਸੀ ਤੇ ਹਾਦਸੇ ਵਿੱਚ ਉਸਦੀ ਇੱਕ ਲੱਤ ਵੱਢੀ ਗਈ ਸੀ| ਉਸ ਦਾ ਅੰਤਿਮ ਸੰਸਕਾਰ ਗੋਨਿਆਣਾ ਰੋਡ ਸਥਿਤ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤ, ਸ਼ਹਿਰ ਦੇ ਪਤਵੰਤਿਆਂ ਤੋਂ ਇਲਾਵਾ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਸ ਨੂੰ ਵਿਦਾਇਗੀ ਦਿੱਤੀ|

Advertisement

Advertisement
Author Image

joginder kumar

View all posts

Advertisement
Advertisement
×