ਪੰਜਾਬ ’ਵਰਸਿਟੀ ਦੀ ਸੈਨੇਟ ਖ਼ਤਮ ਕਰਨ ਦੀ ਤਜਵੀਜ਼ ’ਤੇ ਮੁੜ ਵਿਚਾਰ ਕਰਨ ’ਤੇ ਜ਼ੋਰ
08:34 AM Nov 06, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਵਾਲੀ ਤਜਵੀਜ਼ ’ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਤਜਵੀਜ਼ ’ਤੇ ਵਿਚਾਰ ਕਰਨ ਜੋ ਪੰਜਾਬ ਪੁਨਰਗਠਨ ਐਕਟ 1966 ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਪੀਯੂ ਇਕ ਇੰਟਰਸਟੇਟ ਬਾਡੀ ਕਾਰਪੋਰੇਟ ਹੈ ਤੇ ਇਸ ਦੀ ਸੈਨੇਟ ਨਾਲ ਕੋਈ ਵੀ ਛੇੜਛਾੜ ਉਕਤ ਐਕਟ ਦੀ ਉਲੰਘਣਾ ਮੰਨੀ ਜਾਵੇਗੀ। ਅਕਾਲੀ ਦਲ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਵਿਰਾਸਤੀ ਸਰੂਪ ਨੂੰ ਹਰ ਹਾਲਤ ਵਿਚ ਬਚਾਇਆ ਜਾਵੇ। ਡਾ. ਚੀਮਾ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਸਪਸ਼ਟ ਕਰਨ ਲਈ ਅਪੀਲ ਕੀਤੀ ਹੈ।
Advertisement
Advertisement
Advertisement