For the best experience, open
https://m.punjabitribuneonline.com
on your mobile browser.
Advertisement

ਪ੍ਰਿਤਪਾਲ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ’ਤੇ ਜ਼ੋਰ

07:24 AM Feb 27, 2024 IST
ਪ੍ਰਿਤਪਾਲ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ’ਤੇ ਜ਼ੋਰ
ਸ਼ੰਭੂ ਬਾਰਡਰ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 26 ਫਰਵਰੀ
ਸ਼ੰਭੂ ਬਾਰਡਰ ’ਤੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕੇਸ ਨਾ ਦਰਜ ਕਰਨ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਕਿਸਾਨਾਂ ਦੇ ਮੁੱਦੇ ਨੂੰ ਬਰਤਾਨੀਆਂ ਦੀ ਪਾਰਲੀਮੈਂਟ ਵਿੱਚ ਉਠਾਉਣ ਵਾਲੇ ਤਨਮਨਜੀਤ ਸਿੰਘ ਢੇਸੀ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਨੂੰ ਇਸ ਮੱਦ ਤਹਿਤ ਹਕੂਮਤਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਚੁੱਪ ਨਹੀਂ ਰਹਿਣਗੇ ਤੇ ਹਕੂਮਤਾਂ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੁਖਬੀਰ ਸਿੰਘ, ਮਨਜੀਤ ਘੁਮਾਣਾ, ਰਣਜੀਤ ਸਿੰਘ ਰਾਜੂ ਤੇ ਓਂਕਾਰ ਸਿੰਘ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×