ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਿਧਾਇਕ ਵੱਲੋਂ ਏਅਰਪੋਰਟ ਰੋਡ ਦਾ ਜਾਇਜ਼ਾ

11:04 AM Nov 29, 2024 IST
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ.ਨਗਰ (ਮੁਹਾਲੀ) 28 ਨਵੰਬਰ ਮੁਹਾਲੀ ਏਅਰਪੋਰਟ ਸੜਕ ਅਤੇ ਚੌਕ ਚੌਰਾਹਿਆਂ ਨੂੰ ਖੂਬਸੁਰਤ ਬਣਾਉਣ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ, ਮੁੱਖ ਇੰਜੀਨੀਅਰ ਅਤੇ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਜ਼ਾਇਜ਼ਾ ਲਿਆ। ਉਨ੍ਹਾਂ ਆਈਸ਼ਰ ਟਰੈਫਿਕ ਲਾਈਟ ਪੁਆਇੰਟ ਅਤੇ ਸੀਪੀ-67 ਮਾਲ ਨੇੜਲੇ ਲਾਲ ਬੱਤੀ ਪੁਆਇੰਟ ’ਤੇ ਡਿਵਾਈਡਰ (ਸੈਂਟਰ ਵਰਜ), ਰੋਡ ਸਾਈਡ ਟਾਈਲਾਂ ਅਤੇ ਫੁੱਟਪਾਥ, ਸਲਿੱਪ ਰੋਡ ਸੁਧਾਰ ਅਤੇ ਖੂਬਸੁਰਤੀ/ਹਰਿਆਲੀ ਬਾਰੇ ਗਮਾਡਾ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਚਰਚਾ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਨੂੰ ਖੂਬਸੂਰਤ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਪਹਿਲਾਂ ਹੀ ਕੌਮਾਂਤਰੀ ਏਅਰਪੋਰਟ ਅਤੇ ਕ੍ਰਿਕਟ ਸਟੇਡੀਅਮ ਵਜੋਂ ਜਾਣਿਆ ਜਾਂਦਾ ਹੈ। ਹੁਣ ਇਸ ਸ਼ਹਿਰ ਵਿੱਚ ਏਅਰਪੋਰਟ ਰੋਡ ਵਜੋਂ ਜਾਣੀ ਜਾਂਦੀ ਖਰੜ ਫ਼ਲਾਈਓਵਰ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਜਾਂਦੀ ਸੜਕ ਦੀ ਹਰਿਆਲੀ ਅਤੇ ਖੂਬਸੂਰਤ ਢੰਗ ਨਾਲ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਏਅਰਪੋਰਟ ਰੋਡ ਦੀ ਦਿੱਖ ਨੂੰ ਬਦਲਣ ਅਤੇ ਇਨਫਰਾਸਟੱਕਚਰ ਨੂੰ ਅਪਗ੍ਰੇਡ ਕਰਨ ਲਈ ਹੀ ਅੱਜ ਇਹ ਨਿਰੀਖਣ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਅਧਿਕਾਰੀਆਂ ਨਾਲ ਏਅਰਪੋਰਟ ਸੜਕ ਦੇ ਸੁਧਾਰ ਅਤੇ ਖੂਬਸੁਰਤ ਬਣਾਉਣ ਅਤੇ ਅਪਗਰੇਡ ਕਰਨ ਲਈ ਵਿਚਾਰ ਚਰਚਾ ਕਰਦਿਆਂ ਯੋਜਨਾ ਬਣਾਉਣ ਦੀ ਹਦਾਇਤ ਕੀਤੀ। ਗਮਾਡਾ ਦੇ ਮੁੱਖ ਪ੍ਰਸ਼ਾਸਕ ਮੁਨੀਸ਼ ਕੁਮਾਰ ਨੇ ਦੱਸਿਆ ਪੂਰੀ ਰਿਪੋਰਟ ਤਿਆਰ ਕਰਕੇ ਅਗਲੀ ਯੋਜਨਾਬੰਦੀ ਉਲੀਕੀ ਜਾਵੇਗੀ।

Advertisement

Advertisement