ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਾਂਗਪੁਰ ਦੇ ਆਂਗਣਵਾੜੀ ਕੇਂਦਰ ਦਾ ਜਾਇਜ਼ਾ

08:17 AM Oct 05, 2024 IST
ਚੇਅਰਮੈਨ ਬਾਲ ਮੁਕੰਦ ਸ਼ਰਮਾ ਨਾਲ ਆਂਗਣਵਾੜੀ ਕੇਂਦਰ ਤੇ ਸਰਕਾਰੀ ਸਕੂਲ ਦਾ ਸਟਾਫ਼।

ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਅਕਤੂਬਰ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਪਿੰਡ ਜਾਂਗਪੁਰ ਦੇ ਆਂਗਣਵਾੜੀ ਕੇਂਦਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਂਗਣਵਾੜੀ ਕੇਂਦਰ ਵਿੱਚ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਤਹਿਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਮਿੱਠਾ ਦਲੀਆ, ਖਿੱਚੜੀ, ਪੰਜੀਰੀ, ਮੁਰਮੁਰੇ ਤੇ ਨਮਕੀਨ ਦਲੀਆ ਦਾ ਨਿਰੀਖਣ ਕੀਤਾ। ਉਨ੍ਹਾਂ ਆਂਗਣਵਾੜੀ ਵਰਕਰ ਵੱਲੋਂ ਰਾਸ਼ਨ ਦੀ ਵੰਡ ਬਾਰੇ ਰਿਕਾਰਡ ਵੀ ਦੇਖਿਆ ਅਤੇ ਮੌਕੇ ’ਤੇ ਮੌਜੂਦ ਗਰਭਵਤੀ ਔਰਤਾਂ ਨਾਲ ਗੱਲਬਾਤ ਕਰ ਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਮੁਹੱਈਆ ਕਰਵਾਏ ਜਾਂਦੇ ਖਾਣੇ ਦੀ ਗੁਣਵੱਤਾ ਅਤੇ ਸਹੀ ਵੰਡ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੇਂਦਰ ਵਿੱਚ ਭੋਜਨ-ਸੂਚੀ ਅਤੇ ਖਾਣਾ ਪਕਾਉਣ ਦੀ ਵਿਧੀ ਬਾਰੇ ਕੇਂਦਰ ਵਿੱਚ ਲਗਾਏ ਚਾਰਟ ਦੇਖ ਕੇ ਵਰਕਰ ਵੱਲੋਂ ਕੀਤੇ ਸ਼ਾਨਦਾਰ ਕੰਮਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਦਿੱਤੇ ਜਾ ਰਹੇ ਦੁਪਹਿਰ ਦੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਤੋਂ ਹਰ ਰੋਜ਼ ਦਿੱਤੇ ਜਾਣ ਵਾਲੇ ਭੋਜਨ ਦੀ ਸੂਚੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੌਸ਼ਟਿਕ ਖਾਣੇ, ਹੱਥਾਂ ਦੀ ਸਫ਼ਾਈ, ਘਰੇਲੂ ਬਗ਼ੀਚੀ ਅਤੇ ਜੰਕ ਫੂਡ ਤੋਂ ਬਚਣ ਸਬੰਧੀ ਜਾਗਰੂਕ ਕੀਤਾ। ਬਾਲ ਮੁਕੰਦ ਸ਼ਰਮਾ ਨੇ ਪਿੰਡ ਦੇ ਪਰਵਾਸੀ ਪੰਜਾਬੀਆਂ ਦੀ ਸਹਾਇਤਾ ਨਾਲ ਵਧੀਆ ਵਾਸਬੇਸਨ, ਬਗ਼ੀਚੀ ਲਈ ਸਹਿਯੋਗ ਲੈਣ ਲਈ ਸਕੂਲ ਮੁਖੀ ਨੂੰ ਪ੍ਰੇਰਿਆ।

Advertisement

Advertisement