For the best experience, open
https://m.punjabitribuneonline.com
on your mobile browser.
Advertisement

ਡਿਪਟੀ ਸਕੱਤਰ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਨਿਰੀਖਣ

08:40 AM Dec 24, 2023 IST
ਡਿਪਟੀ ਸਕੱਤਰ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਨਿਰੀਖਣ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 23 ਦਸੰਬਰ
ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਦੇ ਲੋਕਾਂ ਨੂੰ ਪਹੁੰਚਾਉਣ ਲਈ ਚਲਾਈ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਆਈਸੀ ਵੈਨ ਵੱਲੋਂ ਜ਼ਿਲ੍ਹੇ ਦੇ ਪਿੰਡ ਧਾਮੋਮਾਜਰਾ ਅਤੇ ਚੱਪੜ ਵਿਖੇ ਪਹੁੰਚਣ ’ਤੇ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਇਸ ਦਾ ਨਿਰੀਖਣ ਕਰਨ ਲਈ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਡਿਪਟੀ ਸਕੱਤਰ ਨਿਧੀ ਕੇਸਰਵਾਨੀ ਵੀ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨੌਂ ਸਾਲਾਂ ਦੌਰਾਨ ਕੀਤੀਆਂ ਉਪਲਬਧੀਆਂ ਨੂੰ ਇਸ ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਸਿਵਲ ਸਰਜਨ ਡਾ ਰਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾ ਕੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਭਾਜਪਾ ਦੇ ਹਲਕਾ ਇੰਚਾਜ ਵਿਕਾਸ ਸ਼ਰਮਾ ਨੇ ਵੀ ਵਿਚਾਰ ਪੇਸ਼ ਕੀਤੇ। ਚੱਪੜ ਦੀ ਪੰਚਾਇਤ ਨੇ ਟੀਮ ਸਨਮਾਨਿਤ ਕੀਤੀ ਤੇ ਵਿਕਸਿਤ ਭਾਰਤ ਸੰਕਲਪ ਸਬੰਧੀ ਸਹੁੰ ਵੀ ਚੁੱਕੀ ਗਈ। ਇਸ ਉਪਰੰਤ ਡਿਪਟੀ ਸਕੱਤਰ ਅਤੇ ਟੀਮ ਵੱਲੋਂ ਪਿੰਡ ਮੰਡੌਲੀ ਦੇ ਤੰਦਰੁਸਤ ਕੇਂਦਰ ਅਤੇ ਰਜਿੰਦਰ ਹਸਪਤਾਲ ਪਟਿਆਲਾ ਦੇ ਆਈ ਸੀ ਟੀ ਸੀ ਕੇਂਦਰ ਦਾ ਵੀ ਨਿਰੀਖਣ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×