ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਕਾਰੀ ਵੱਲੋਂ ਬੂਥ ਪ੍ਰਬੰਧਾਂ ਦਾ ਜਾਇਜ਼ਾ

08:26 AM Jan 17, 2024 IST
ਪੋਲਿੰਗ ਬੂਥ ਦਾ ਨਿਰੀਖਣ ਕਰਦੇ ਹੋਏ ਨਾਇਬ ਤਹਿਸੀਲਦਾਰ।

ਰਤੀਆ: ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਦੀਆਂ ਹਦਾਇਤਾਂ ਅਨੁਸਾਰ ਨਾਇਬ ਤਹਿਸੀਲਦਾਰ ਅਚਿਨ ਕਾਲਤਾ ਨੇ ਵੱਖ-ਵੱਖ ਪਿੰਡਾਂ ਵਿੱਚ ਪੋਲਿੰਗ ਕੇਂਦਰਾਂ ਤੇ ਬੂਥਾਂ ਦਾ ਅਚਨਚੇਤ ਨਿਰੀਖਣ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਰਕਾਰੀ ਮਾਡਲ ਸੰਸਕ੍ਰਿਤੀ ਪ੍ਰਾਇਮਰੀ ਸਕੂਲ ਨੱਥਵਾਨ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਡਿੱਗੀ (ਨਥਵਾਨ), ਸਰਕਾਰੀ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਲਾਂਬਾ, ਬੁਰਜ, ਮੁਨਸ਼ੀਵਾਲੀ, ਘਾਸਵਾ, ਕੁਨਾਲ, ਐੱਮਪੀ ਸੌਤਰ, ਚੰਦੋਕਾਲਾ, ਚੰਦੋ ਖੁਰਦ, ਹਮਜਾਪੁਰ, ਭਿੜਾਣਾ, ਰੱਤਾਖੇੜਾ ਆਦਿ ਪਿੰਡਾਂ ਦੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਨਾਇਬ ਤਹਿਸੀਲਦਾਰ ਅਚਿਨ ਕਾਲਤਾ ਨੇ ਪੋਲਿੰਗ ਬੂਥਾਂ ਦੀ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਵਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਬੂਥ ਦੀ ਮੁਰੰਮਤ ਦੀ ਲੋੜ ਪਈ ਤਾਂ ਕਰਵਾਈ ਜਾਵੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਦਾ ਮੁਆਇਨਾ ਕੀਤਾ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। -ਪੱਤਰ ਪ੍ਰੇਰਕ

Advertisement

Advertisement