ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਇਲਾਕਿਆਂ ਦਾ ਜਾਇਜ਼ਾ

07:01 PM Jun 23, 2023 IST

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 10 ਜੂਨ

ਰਾਜਪਾਲ ਦੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਤੋਂ ਤੁਰੰਤ ਬਾਅਦ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਿਵਲ, ਪੁਲੀਸ ਅਤੇ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਸਰਹੱਦੀ ਪੱਟੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਤੇ ਬੀਐਸਐਫ ਦੀਆਂ ਲੋੜਾਂ ਦਾ ਹੱਲ ਲੱਭਣ ਲਈ ਵਿਚਾਰ-ਚਰਚਾ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਅੱਜ ਸਹਾਰਨ, ਸਿੰਘੋਕੇ, ਪੰਜਗਰਾਈਂ, ਕੋਟ ਰਜ਼ਾਦਾ, ਸ਼ਾਹਪੁਰ, ਬੀ ਓ ਪੀ ਚੰਡੀਗੜ੍ਹ ਆਦਿ ਦਾ ਦੌਰਾ ਕੀਤਾ ਗਿਆ।

Advertisement

ਉਨ੍ਹਾਂ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰਦੇ ਬੀ ਐਸ ਐਫ ਅਧਿਕਾਰੀਆਂ ਵੱਲੋਂ ਬਾਰਡਰ ਚੈਕ ਪੋਸਟਾਂ, ਦਰਿਆ ਦੀ ਲੱਗ ਰਹੀ ਢਾਹ ਕਾਰਨ ਕੰਡਿਆਲੀ ਤਾਰ ਨੂੰ ਹੋ ਰਹੇ ਨੁਕਸਾਨ, ਬੈਰਕਾਂ ਦੀ ਮੰਗ ਆਦਿ ਦਾ ਮੌਕਾ ਵੇਖਿਆ ਤੇ ਇਸ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਸਕਣ ਵਾਲੇ ਪ੍ਰਬੰਧਾਂ ਦੀ ਰਣਨੀਤੀ ਉਲੀਕੀ। ਕੰਡਿਆਲੀ ਤਾਰ ਦੇ ਪਾਰ ਜ਼ਮੀਨ ਉਤੇ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਸਿੰਚਾਈ ਲਈ ਦਿਨ ਦੇ ਸਮੇਂ 9 ਤੋਂ 5 ਵਜੇ ਜਦੋਂ ਤੱਕ ਉਹ ਇਨ੍ਹਾਂ ਖੇਤਾਂ ਵਿਚ ਜਾ ਕੇ ਕੰਮ ਕਰਦੇ ਹਨ, ਦੌਰਾਨ ਬਿਜਲੀ ਸਪਲਾਈ ਦੀ ਮੰਗ ਕੀਤੀ ਗਈ ਜਿਸ ਬਾਰੇ ਉਨ੍ਹਾਂ ਪੀ ਐਸ ਪੀ ਸੀ ਐਲ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਹ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ। ਇਸੇ ਦੌਰਾਨ ਉਨਾਂ ਕੁੱਝ ਇਕ ਥਾਵਾਂ ਉਤੇ ਹੜ੍ਹਾਂ ਦੇ ਸੰਭਾਵੀ ਸੀਜ਼ਨ ਨੂੰ ਧਿਆਨ ਵਿਚ ਰੱਖਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪਿੰਡ ਦਰਿਆ ਮੂਸਾ ਨੇੜੇ ਰਾਵੀ ਦਰਿਆ ਵੱਲੋਂ ਖੇਤਾਂ ਨੂੰ ਲਗਾਈ ਜਾ ਰਹੀ ਢਾਹ ਨੂੰ ਵੀ ਦੇਖਿਆ। ਇਸ ਕਾਰਨ ਖੇਤਾਂ ਨੂੰ ਖੋਰਾ ਲੱਗਣ ਦੇ ਨਾਲ-ਨਾਲ ਕਈ ਥਾਵਾਂ ਉਤੇ ਸਰਹੱਦ ਨਾਲ ਲਗਾਈ ਕੰਡਿਆਲੀ ਤਾਰ ਵੀ ਵਹਿ ਗਈ ਹੈ।ਉਨ੍ਹਾਂ ਇਸ ਨੂੰ ਰੋਕਣ ਲਈ ਡਰੇਨੇਜ ਵਿਭਾਗ ਨੂੰ ਠੋਸ ਯੋਜਨਾ ਉਲੀਕਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਿੰਘੋਕੇ, ਸਹਿਜਾਦਾ ਤੇ ਪੰਜ ਗਰਾਈ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਰੋਕਣ ਦਾ ਭਰੋਸਾ ਦਿੱਤਾ।

Advertisement